Shadow

Author: admin

₹1000 ਦੀ ‘ਗਾਰੰਟੀ’ ‘ਤੇ CM ਮਾਨ ਦਾ ਵੱਡਾ ਦਾਅ! ਜਾਣੋ ਪੰਜਾਬ ਦੀਆਂ ਮਾਤਾਵਾਂ-ਭੈਣਾਂ ਦੇ ਖਾਤੇ ‘ਚ ਕਦੋਂ ਆਉਣਗੇ ਪੈਸੇ?

₹1000 ਦੀ ‘ਗਾਰੰਟੀ’ ‘ਤੇ CM ਮਾਨ ਦਾ ਵੱਡਾ ਦਾਅ! ਜਾਣੋ ਪੰਜਾਬ ਦੀਆਂ ਮਾਤਾਵਾਂ-ਭੈਣਾਂ ਦੇ ਖਾਤੇ ‘ਚ ਕਦੋਂ ਆਉਣਗੇ ਪੈਸੇ?

Latest News
ਚੰਡੀਗੜ੍ਹ, 5 ਨਵੰਬਰ : ਪੰਜਾਬ ਵਿੱਚ ਹੁਣ ਈਮਾਨਦਾਰੀ ਦੀ ਰਾਜਨੀਤੀ ਚੱਲ ਰਹੀ ਹੈ, ਅਤੇ ਇਸ ਭਰੋਸੇ ਦੀ ਸਭ ਤੋਂ ਵੱਡੀ ਮਿਸਾਲ ਹਨ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਨੇ ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਦੌਰਾਨ ਆਯੋਜਿਤ ਸ਼ਾਨਦਾਰ ਰੋਡ ਸ਼ੋਅ ਵਿੱਚ ਸੂਬੇ ਦੀਆਂ ਔਰਤਾਂ ਨੂੰ ਇੱਕ ਇਤਿਹਾਸਕ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਅਗਲੇ ਬਜਟ ਸੈਸ਼ਨ ਵਿੱਚ ਹਰ ਔਰਤ ਨੂੰ ਪ੍ਰਤੀ ਮਹੀਨਾ ₹1000 ਦੀ ਆਰਥਿਕ ਸਹਾਇਤਾ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ – ਬਿਨਾਂ ਕਿਸੇ ਕਾਗਜ਼ੀ ਕਾਰਵਾਈ, ਬਿਨਾਂ ਕਿਸੇ ਦਲਾਲ ਦੇ, ਬੱਸ ਇੱਕ ਕਲਿੱਕ ਵਿੱਚ! ਮੁੱਖ ਮੰਤਰੀ ਮਾਨ ਨੇ ਆਪਣੇ ਦਿਲ ਦੀ ਗੱਲ ਕਹਿੰਦੇ ਹੋਏ ਇਹ ਧਮਾਕੇਦਾਰ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਜਨਤਾ ਨਾਲ ਕੀਤੇ ਗਏ ਹਰ ਵਾਅਦੇ ਨੂੰ ਇੱਕ-ਇੱਕ ਕਰਕੇ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ, "ਸਾਡੀਆਂ ਮਾਤਾਵਾਂ ਅਤੇ ਭੈਣਾਂ ਨਾਲ ਕੀਤਾ ਗਿਆ ₹1000 ਦਾ ਵਾਅਦਾ ਵੀ ਆਉਣ ਵਾਲੇ ਬਜਟ ਵਿੱਚ ਪਾਸ ਹੋਣ ਤੋਂ ਬਾਅਦ ਪੂਰਾ ਕੀਤਾ ਜਾਵੇਗਾ। ਹੁਣ ਔਰਤਾਂ ਨੂੰ ਹਰ ਮਹੀਨੇ ₹1000 ਦੇਣ ਦੀ ਵਾਰੀ ਹੈ।" ਉਨ੍ਹਾਂ ਸਾਫ ਕੀਤਾ ...
ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

News of Punjab
ਚੰਡੀਗੜ੍ਹ, 4 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਮੰਗਲਵਾਰ ਨੂੰ ਜਲੰਧਰ, ਫਤਹਿਗੜ੍ਹ ਸਾਹਿਬ, ਪਠਾਨਕੋਟ ਅਤੇ ਪਟਿਆਲਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਸੂਬੇ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ ਨੇ ਵੱਡੀ ਗਿਣਤੀ ਸੰਗਤ ਸਮੇਤ ਹਾਜ਼ਰੀ ਭਰੀ। ਇੱਕ ਬੁਲਾਰੇ ਨੇ ਦੱਸਿਆ ਕਿ ਫਤਹਿਗੜ੍ਹ ਸਾਹਿਬ ਦੇ ਖੇਡ ਸਟੇਡੀਅਮ ਮਾਧੋਪੁਰ ਵਿਖੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਹਾਜ਼ਰੀ ਭਰੀ। ਇਸ ਤੋਂ ਇਲਾਵਾ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਸੰਗਤ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਅਤੇ ਮਹਾਨ ਫਲਸਫੇ 'ਤੇ ਚਾਨਣਾ ਪਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਨੂ...
ਮੋਹਿੰਦਰ ਭਗਤ ਵੱਲੋਂ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਕਰਨ ’ਤੇ ਰਾਜਾ ਵੜਿੰਗ ਖਿਲਾਫ਼ ਦਿੱਤਾ ਗਿਆ ਧਰਨਾ

ਮੋਹਿੰਦਰ ਭਗਤ ਵੱਲੋਂ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਕਰਨ ’ਤੇ ਰਾਜਾ ਵੜਿੰਗ ਖਿਲਾਫ਼ ਦਿੱਤਾ ਗਿਆ ਧਰਨਾ

News of Punjab
 ਜਲੰਧਰ, 04 ਨਵੰਬਰ : ਪੰਜਾਬ ਦੇ ਬਾਗ਼ਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਜਲੰਧਰ ਵਿਖੇ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜ ਵੜਿੰਗ ਖਿਲਾਫ਼ ਧਰਨਾ ਦਿੱਤਾ ਗਿਆ ਜਿਸ ਕਰਕੇ ਪੂਰੇ ਦੇਸ਼ ਵਿੱਚ ਭਾਰੀ ਰੋਸ ਪੈਦਾ ਹੋਇਆ ਹੈ। ਇਹ ਵਿਰੋਧ ਪ੍ਰਦਰਸ਼ਨ ਜਲੰਧਰ ਦੇ ਸ੍ਰੀ ਰਾਮ ਚੌਕ ਵਿਖੇ ਕੀਤਾ ਗਿਆ ਜਿਥੇ ਇਤਰਾਜ ਯੋਗ ਟਿੱਪਣੀਆਂ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਰਾਜਾ ਵੜਿੰਗ ਦੇ ਪੁਤਲੇ ਨੂੰ ਸਾੜਿਆ ਗਿਆ। ਹਜ਼ਾਰਾਂ ਸਮਰੱਥਕਾਂ ਅਤੇ ਦਲਿਤ ਭਾਈਚਾਰੇ ਦੇ ਮੈਂਬਰਾਂ ਵਲੋਂ ਮੋਹਿੰਦਰ ਭਗਤ ਨਾਲ ਮਿਲ ਕੇ ਮਰਹੂਮ ਆਗੂ ਬਾਰੇ ‘ਜਾਤ ਅਧਾਰਿਤ’ ਅਪਮਾਨਯੋਗ ਟਿੱਪਣੀ ਕਰਨ ’ਤੇ ਭਾਰੀ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ ਕਾਂਗਰਸੀ ਆਗੂ ਵੜਿੰਗ ਵਲੋਂ ਕੀਤੀ ਗਈ ਨਿੰਦਨਯੋਗ ਟਿੱਪਣੀ ਨੂੰ ਦਲਿਤ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਕਾਂਗਰਸ ਪਾਰਟੀ ਦਾ ਦਲਿਤ ਭਾਈਚਾਰੇ ਪ੍ਰਤੀ ਅਸਲ ਚਿਹਰਾ ਸਾਹਮਣੇ ਆਇਆ ਹੈ। ਉਨ੍ਹਾਂ ਜ਼ੋਰ ਦੇ ਕੇ ਕ...
ਪਰਾਲੀ ਪ੍ਰਬੰਧਨ ਵਿੱਚ ਬਦਲਾਅ ਦੀ ਉਦਾਹਰਣ ਬਣਿਆ ਜ਼ਿਲ੍ਹਾ ਮੋਗਾ – ਮਾਨ ਸਰਕਾਰ ਦੀ ਅਗਵਾਈ ਹੇਠ ਖੇਤਾਂ ਵਿੱਚ ਸਰਗਰਮ SSP ਅਤੇ DC , ਵਾਤਾਵਰਣ ਅਤੇ ਮਨੁੱਖੀ ਜੀਵਨ ਦੀ ਰੱਖਿਆ ਲਈ ਇੱਕ ਪਹਿਲ

ਪਰਾਲੀ ਪ੍ਰਬੰਧਨ ਵਿੱਚ ਬਦਲਾਅ ਦੀ ਉਦਾਹਰਣ ਬਣਿਆ ਜ਼ਿਲ੍ਹਾ ਮੋਗਾ – ਮਾਨ ਸਰਕਾਰ ਦੀ ਅਗਵਾਈ ਹੇਠ ਖੇਤਾਂ ਵਿੱਚ ਸਰਗਰਮ SSP ਅਤੇ DC , ਵਾਤਾਵਰਣ ਅਤੇ ਮਨੁੱਖੀ ਜੀਵਨ ਦੀ ਰੱਖਿਆ ਲਈ ਇੱਕ ਪਹਿਲ

Latest News
ਚੰਡੀਗੜ੍ਹ, 4 ਨਵੰਬਰ : ਪੰਜਾਬ ਦੀ ਮਿੱਟੀ ਹਮੇਸ਼ਾ ਆਪਣੇ ਮਿਹਨਤੀ ਕਿਸਾਨਾਂ ਦੀ ਗਵਾਹੀ ਭਰਦੀ ਰਹੀ ਹੈ। ਜਦੋਂ ਇਹ ਮਿੱਟੀ ਧੁਖਦੀ ਹੈ, ਤਾਂ ਅਸਮਾਨ ਧੂੰਏਂ ਨਾਲ ਭਰ ਜਾਂਦਾ ਹੈ, ਹਵਾ ਨੂੰ ਪ੍ਰਦੂਸ਼ਿਤ ਕਰਦਾ ਹੈ ਅਤੇ ਅਣਗਿਣਤ ਜਾਨਾਂ ਲੈਂਦਾ ਹੈ। ਪਰਾਲੀ ਸਾੜਨ ਦੀ ਪਰੰਪਰਾ, ਜੋ ਕਦੇ ਲੋੜ ਸੀ, ਹੁਣ ਤਬਦੀਲੀ ਦੀ ਮੰਗ ਕਰ ਰਹੀ ਹੈ। ਮੋਗਾ ਜ਼ਿਲ੍ਹਾ ਇਸ ਬਦਲਾਅ ਦੀ ਇੱਕ ਉਦਾਹਰਣ ਬਣ ਗਿਆ, ਜਿੱਥੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਅਜੈ ਗਾਂਧੀ ਨੇ ਨਿੱਜੀ ਤੌਰ 'ਤੇ ਖੇਤਾਂ ਵਿੱਚ ਟਰੈਕਟਰ ਚਲਾ ਕੇ ਝੋਨੇ ਦੀ ਕਟਾਈ ਤੋਂ ਬਾਅਦ ਕਿਸਾਨਾਂ ਨਾਲ ਹਲ ਵਾਹੁਣ ਦਾ ਪ੍ਰਦਰਸ਼ਨ ਕੀਤਾ। ਇਹ ਦ੍ਰਿਸ਼ ਸਿਰਫ਼ ਇੱਕ ਪ੍ਰਸ਼ਾਸਨਿਕ ਗਤੀਵਿਧੀ ਨਹੀਂ ਸੀ, ਸਗੋਂ ਇੱਕ ਭਾਵਨਾਤਮਕ ਸੰਦੇਸ਼ ਸੀ - "ਪਰਾਲੀ ਸਾੜਨਾ ਜ਼ਰੂਰੀ ਨਹੀਂ ਹੈ; ਜੇਕਰ ਅਸੀਂ ਇਕੱਠੇ ਕੰਮ ਕਰੀਏ, ਤਾਂ ਹਰ ਸਮੱਸਿਆ ਦਾ ਹੱਲ ਹੋ ਸਕਦਾ ਹੈ।" ਉਨ੍ਹਾਂ ਨੇ ਇਹ ਸ਼ਕਤੀਸ਼ਾਲੀ ਸੰਦੇਸ਼ ਦਿੱਤਾ ਕਿ ਪਰਾਲੀ ਸਾੜਨਾ ਮਜਬੂਰੀ ਨਹੀਂ ਹੈ, ਸਗੋਂ ਇੱਕ ਬੁਰੀ ਆਦਤ ਹੈ ਜਿਸਨੂੰ ਸਮਝ ਅਤੇ ਸਹਿਯੋਗ ਨਾਲ ਬਦਲਿਆ ਜਾ ਸਕਦਾ ਹੈ। " ਮਾਨ ਸਰਕਾਰ ਨੇ ਵਾਰ-ਵਾਰ ...
ਸਾਡੀਆਂ ਧੀਆਂ ਸੂਬੇ ਦੀਆਂ ‘ਬ੍ਰਾਂਡ ਅੰਬੈਸਡਰ’ ਹਨ”: ਵਿਸ਼ਵ ਕੱਪ ਜਿੱਤ ‘ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ

ਸਾਡੀਆਂ ਧੀਆਂ ਸੂਬੇ ਦੀਆਂ ‘ਬ੍ਰਾਂਡ ਅੰਬੈਸਡਰ’ ਹਨ”: ਵਿਸ਼ਵ ਕੱਪ ਜਿੱਤ ‘ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ

Breaking News, News of Punjab
ਚੰਡੀਗੜ੍ਹ, 4 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਇੱਕ ਸ਼ਾਨਦਾਰ ਮੈਚ ਵਿੱਚ ਦੱਖਣੀ ਅਫ਼ਰੀਕਾ ਨੂੰ ਹਰਾ ਕੇ ਆਈ.ਸੀ.ਸੀ. ਵਿਸ਼ਵ ਕੱਪ ਜਿੱਤਣ 'ਤੇ ਦਿਲੋਂ ਵਧਾਈ ਦਿੱਤੀ। ਟੀਮ ਮੈਂਬਰਾਂ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਕੱਪ ਜਿੱਤ ਕੇ ਧੀਆਂ ਨੇ ਨਾ ਸਿਰਫ਼ ਇਤਿਹਾਸ ਰਚਿਆ ਹੈ, ਬਲਕਿ ਦੁਨੀਆ ਨੂੰ ਵੀ ਫ਼ਤਿਹ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਧੀਆਂ ਸੂਬੇ ਦਾ ਗੌਰਵ ਹਨ ਅਤੇ ਪੰਜਾਬ ਪਰਤਣ 'ਤੇ ਉਨ੍ਹਾਂ ਦਾ ਸ਼ਾਨਦਾਰ ਸਨਮਾਨ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਖਿਡਾਰੀ ਸੂਬੇ ਦੀਆਂ “ਬ੍ਰਾਂਡ ਅੰਬੈਸਡਰ” ਹਨ ਕਿਉਂਕਿ ਉਨ੍ਹਾਂ ਨੇ ਆਪਣੀ ਸਖ਼ਤ ਮਿਹਨਤ ਨਾਲ ਨਵੀਂ ਮਿਸਾਲ ਕਾਇਮ ਕੀਤੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਭਾਰਤੀ ਕ੍ਰਿਕਟ ਟੀਮ ਨੇ ਵਿਸ਼ਵ ਕੱਪ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਟੀਮ ਨੇ ਇਹ ਕੱਪ ਜਿੱਤ ਕੇ ਇਤਿਹਾਸ ਸਿਰਜ ਦਿੱਤਾ ਹੈ। ਉਨ੍ਹਾਂ ਦੇਸ਼ ਨੂੰ ਮਾਣ ਮਹਿਸੂਸ ...
ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

Breaking News
ਗਾਂਧੀਨਗਰ, 30 ਅਕਤੂਬਰ: ਭਾਈਚਾਰਕ ਸਾਂਝ, ਸਰਬ-ਸਾਂਝੀਵਾਲਤਾ ਤੇ ਕੌਮੀ ਏਕਤਾ ਦਾ ਸੁਨੇਹਾ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਭੂਪੇਂਦਰ ਪਟੇਲ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬੇ ਭਰ ਵਿੱਚ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਪੰਜਾਬ ਦੇ ਉੱਚ-ਪੱਧਰੀ ਵਫ਼ਦ ਦੀ ਅਗਵਾਈ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਗਾਂਧੀਨਗਰ ਵਿਖੇ ਗੁਜਰਾਤ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਜਾ ਰਹੇ ਮਹੀਨਾ ਭਰ ਚੱਲਣ ਵਾਲੇ ਸੂਬੇ ਪੱਧਰੀ ਯਾਦਗਾਰੀ ਪ੍ਰੋਗਰਾਮਾਂ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ...
ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਵਜੋਂ ਹੁਣ ਤੱਕ 693 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਵਜੋਂ ਹੁਣ ਤੱਕ 693 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

News of Punjab
ਚੰਡੀਗੜ੍ਹ, 30 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੀ ਭਲਾਈ ਅਤੇ ਸਮਾਜਿਕ ਨਿਆਂ ਲਈ ਵਚਨਬੱਧ ਹੈ। ਇਸ ਕੜੀ ਵਿੱਚ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਆਰਥਿਕ ਸਹਾਰਾ ਤੇ ਜੀਵਨ ਵਿੱਚ ਸੁਖਾਲਾ ਲਿਆਉਣ ਵਾਸਤੇ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ, ਸਮਾਜਿਕ ਸੁਰੱਖਿਆ ਯੋਜਨਾ ਅਧੀਨ ਉਨ੍ਹਾਂ ਦੇ ਹਿੱਤ ਵਿੱਚ ਵੱਡੀ ਵਿੱਤੀ ਰਕਮ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ ਪੰਜਾਬ ਸਰਕਾਰ ਵੱਲੋਂ ਹੁਣ ਤੱਕ ₹693.04 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਸੂਬੇ ਦੀਆਂ 6 ਲੱਖ 65 ਹਜ਼ਾਰ 994 ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਇਸ ਸਕੀਮ ਅਧੀਨ ਵਿੱਤੀ ਸਹਾਇਤਾ ਦਾ ਲਾਭ ਮਿਲ ਰਿਹਾ ਹੈ। ਡਾ. ਕੌਰ ਨੇ ਕਿਹਾ ਕਿ ਇਹ ਯੋਜਨਾ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਦਾ ਇੱਕ ਸ਼ਲਾਘਾਯੋਗ ਉਪਰਾਲਾ ਹੈ। ...
ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

Breaking News
ਪਟਿਆਲਾ, 31 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਰ ਦੇ ਨਵੀਨੀਕਰਨ ਲਈ 75 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ। ਇਕੱਠ ਨੂੰ ਸੰਬੋਧਨ ਕਰਦਿਆਂ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਵਿਸ਼ੇਸ਼ ਫ਼ਰਜ਼ ਬਣਦਾ ਹੈ ਕਿ ਉਹ ਵਧੇਰੇ ਜਨਤਕ ਮਹੱਤਤਾ ਵਾਲੇ ਅਜਿਹੇ ਪ੍ਰੋਜੈਕਟਾਂ ਨੂੰ ਤਰਜੀਹ ਦੇਵੇ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਕਦੇ ਵੀ ਜਨਤਕ ਮਹੱਤਤਾ ਵਾਲੇ ਇਨ੍ਹਾਂ ਕੰਮਾਂ ਨੂੰ ਕਰਨ ਦੀ ਖੇਚਲ ਨਹੀਂ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਉਨ੍ਹਾਂ ਦਾ ਸੁਭਾਗ ਹੈ ਕਿ ਮਾਤਾ ਰਾਣੀ ਨੇ ਆਪ ਦੀ ਅਗਵਾਈ ਵਾਲੀ ਸਰਕਾਰ ਨੂੰ ਇਹ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਇੱਕ ਸਾਲ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ।'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸ੍ਰੀ ਕਾਲੀ ਮਾਤਾ ਮੰਦਰ ਉੱਤਰੀ ਭਾਰਤ ਦੇ ਸਭ ਤੋਂ ਸਤਿਕਾਰਤ ਅਤੇ ਇਤਿਹਾਸਕ ਮੰਦਰਾਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਇਹ ਮੰਦਰ ਪੰਜਾਬ ਦੀ ਅਮੀਰ ਅਧਿਆਤਮਕ...
ਜਲ ਸ਼ਕਤੀ ਅਭਿਆਨ ਤਹਿਤ ਕੇਂਦਰੀ ਟੀਮ ਨੇ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

ਜਲ ਸ਼ਕਤੀ ਅਭਿਆਨ ਤਹਿਤ ਕੇਂਦਰੀ ਟੀਮ ਨੇ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

Latest News
ਫ਼ਰੀਦਕੋਟ, 31 ਅਕਤੂਬਰ : ਜਲ ਸ਼ਕਤੀ ਅਭਿਆਨ ਤਹਿਤ ਕੇਂਦਰੀ ਟੀਮ ਨੇ ਅੱਜ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਸਮੇਤ ਜਿਲ੍ਹੇ ਦੇ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਜਲ ਜੀਵਨ ਮਿਸ਼ਨ ਅਤੇ ਜਲ ਸ਼ਕਤੀ ਮਿਸ਼ਨ ਤਹਿਤ ਜ਼ਿਲ੍ਹੇ ਵਿੱਚ ਹੋ ਰਹੇ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਇਸ ਮੌਕੇ ਕੇਂਦਰੀ ਟੀਮ ਦੇ ਮੈਂਬਰ ਸ਼੍ਰੀ ਰੋਹਨ ਚੰਦ ਠਾਕੁਰ ਅਤੇ ਸ਼੍ਰੀ ਵਿਜੇ ਸਿੰਘ ਮੀਨਾ ਵੱਲੋਂ ਢਿੱਲਵਾਂ ਕਲਾਂ ਪਿੰਡ ਵਿੱਚ ਹੋਏ ਵਿਕਾਸ ਕਾਰਜਾਂ ‘ਤੇ ਸੰਤੁਸ਼ਟੀ ਪ੍ਰਗਟਾਈ ਗਈ। ਟੀਮ ਵੱਲੋਂ ਕਿਹਾ ਗਿਆ ਕਿ ਜ਼ਿਲ੍ਹੇ ਦੇ ਹੋਰ ਪਿੰਡਾਂ ਵਿੱਚ ਵੀ ਵਾਟਰ ਵਰਕਸ ਬਣਾਉਣ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇ, ਤਾਂ ਜੋ ਪੇਂਡੂ ਖੇਤਰਾਂ ਵਿੱਚ ਸਾਫ਼ ਪੀਣ ਵਾਲਾ ਪਾਣੀ ਨਿਰੰਤਰ ਉਪਲਬਧ ਰਹੇ। ਉਨ੍ਹਾਂ ਨੇ ਇਹ ਵੀ ਜ਼ੋਰ ਦਿੱਤਾ ਕਿ ਲੋਕਾਂ ਨੂੰ ਬਾਰਿਸ਼ ਵਾਲੇ ਪਾਣੀ ਨੂੰ ਇਕੱਠਾ ਕਰਕੇ ਵਰਤਣ ਤੇ ਜ਼ਮੀਨ ਵਿੱਚ ਰੀਚਾਰਜ ਕਰਨ ਲਈ ਜਾਗਰੂਕ ਕੀਤਾ ਜਾਵੇ, ਤਾਂ ਜੋ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਹੋਰ ਹੇਠਾਂ ਨਾ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਟੀਮ ਨੂੰ ਵਿਸ਼ਵਾਸ ਦਵਾਇਆ ਕਿ ਜ਼ਿਲ...