Shadow

Breaking News

8 ਨਵੰਬਰ ਨੂੰ ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਖੇ ਹੋਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦ

8 ਨਵੰਬਰ ਨੂੰ ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਖੇ ਹੋਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦ

Breaking News
ਚੰਡੀਗੜ੍ਹ, 7 ਨਵੰਬਰ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਸਮਾਗਮਾਂ ਦੇ ਹਿੱਸੇ ਵਜੋਂ ਦੂਜੇ ਗੇੜ ਦੇ ਲਾਈਟ ਐਂਡ ਸਾਊਂਡ ਸ਼ੋਅ 8 ਨਵੰਬਰ ਨੂੰ ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਖੇ ਕਰਵਾਏ ਜਾ ਰਹੇ ਹਨ। ਇਨ੍ਹਾਂ ਸ਼ੋਆਂ ਵਿੱਚ ਵੱਖ-ਵੱਖ ਕੈਬਨਿਟ ਮੰਤਰੀ, ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਡਿਪਟੀ ਸਪੀਕਰ ਵੱਲੋਂ ਸੰਗਤ ਸਮੇਤ ਸ਼ਮੂਲੀਅਤ ਕੀਤੀ ਜਾਵੇਗੀ।   ਸੌਂਦ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਦਾ ਲਾਈਟ ਐਂਡ ਸਾਊਂਡ ਸ਼ੋਅ ਆਈ.ਟੀ.ਆਈ ਬਟਾਲਾ ਵਿਖੇ ਹੋਵੇਗਾ। ਇਸ ਸਮਾਗਮ ਵਿੱਚ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਹਾਜ਼ਰੀ ਭਰੀ ਜਾਵੇਗੀ। ਉੱਥੇ ਹੀ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਸ਼ੋਅ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ਼ਾਮਲ ਹੋਣਗੇ। ...
ਬੀਬੀਐਮਬੀ ਤੋਂ ਬਾਅਦ, ਕੇਂਦਰ ਹੁਣ ਪੰਜਾਬ ਯੂਨੀਵਰਸਿਟੀ ‘ਤੇ ਕਬਜ਼ਾ ਕਰਨ ਦੀ ਕਰ ਰਿਹਾ ਕੋਸ਼ਿਸ਼: ਹਰਪਾਲ ਸਿੰਘ ਚੀਮਾ

ਬੀਬੀਐਮਬੀ ਤੋਂ ਬਾਅਦ, ਕੇਂਦਰ ਹੁਣ ਪੰਜਾਬ ਯੂਨੀਵਰਸਿਟੀ ‘ਤੇ ਕਬਜ਼ਾ ਕਰਨ ਦੀ ਕਰ ਰਿਹਾ ਕੋਸ਼ਿਸ਼: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 7 ਨਵੰਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੱਕ ਵਫ਼ਦ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਪੰਜਾਬ ਯੂਨੀਵਰਸਿਟੀ ਦੀ ਲੋਕਤੰਤਰੀ ਤੌਰ 'ਤੇ ਚੁਣੀ ਗਈ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਦੇ ਕੇਂਦਰ ਸਰਕਾਰ ਦੇ ਇਕਪਾਸੜ ਕਦਮ ਵਿਰੁੱਧ ਮੰਗ ਪੱਤਰ ਸੌਂਪਿਆ। ਵਫ਼ਦ ਵਿੱਚ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਮਲਵਿੰਦਰ ਸਿੰਘ ਕੰਗ, ਵਿਧਾਇਕ ਦਿਨੇਸ਼ ਚੱਢਾ ਅਤੇ ਸੀਨੀਅਰ ਆਗੂ ਗੋਲਡੀ ਕੰਬੋਜ, ਦਵਿੰਦਰ ਸਿੰਘ ਲਾਡੀ ਢੋਸ, ਵਿਦਿਆਰਥੀ ਆਗੂ ਵਤਨਵੀਰ ਗਿੱਲ ਅਤੇ ਪੀਯੂ ਸੈਨੇਟ ਮੈਂਬਰ ਆਈ.ਪੀ. ਸਿੱਧੂ ਅਤੇ ਰਵਿੰਦਰ ਧਾਲੀਵਾਲ ਸ਼ਾਮਲ ਸਨ। ਵਫ਼ਦ ਨੇ ਕੇਂਦਰੀ ਸਿੱਖਿਆ ਮੰਤਰਾਲੇ ਦੇ 28 ਅਕਤੂਬਰ 2025 ਦੇ ਨੋਟੀਫਿਕੇਸ਼ਨ ਦਾ ਸਖ਼ਤ ਵਿਰੋਧ ਕੀਤਾ, ਜਿਸ ਨੇ ਸੈਨੇਟ ਦੀ ਕਾਨੂੰਨੀ ਤਾਕਤ 90 ਤੋਂ ਘਟਾ ਕੇ ਸਿਰਫ਼ 31 ਮੈਂਬਰ ਕਰ ਦਿੱਤੀ, ਜਿਨ੍ਹਾਂ ਵਿੱਚੋਂ 13 ਸਿੱਧੇ ਤੌਰ 'ਤੇ ਕੇਂਦਰ ਦੁਆਰਾ ਨਾਮਜ਼ਦ ਕੀਤੇ ਜਾਣਗੇ। 'ਆਪ' ਨੇ ਇਸਨੂੰ ਪੰਜਾਬ ਅਤੇ ਪੰਜਾਬ ਯੂਨੀਵਰਸਿਟੀ ਦੇ ਲੋਕਤੰਤਰੀ ਅਧਿਕਾਰਾਂ, ਖੁਦ...
ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਰਜ਼ੀ ਵਿਧਾਨ ਸਭਾ ਦੀ ਉਸਾਰੀ 20 ਨਵੰਬਰ ਤੱਕ ਮੁਕੰਮਲ ਹੋਵੇਗੀ: ਸਪੀਕਰ

ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਰਜ਼ੀ ਵਿਧਾਨ ਸਭਾ ਦੀ ਉਸਾਰੀ 20 ਨਵੰਬਰ ਤੱਕ ਮੁਕੰਮਲ ਹੋਵੇਗੀ: ਸਪੀਕਰ

Breaking News
ਸ੍ਰੀ ਅਨੰਦਪੁਰ ਸਾਹਿਬ, 07 ਨਵੰਬਰ: ਨੌਵੀਂ ਪਾਤਸ਼ਾਹੀ ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਲਸਾਨੀ ਸ਼ਹਾਦਤ ਨੂੰ ਸਮਰਪਿਤ ਆਰਜ਼ੀ ਪੰਜਾਬ ਵਿਧਾਨ ਸਭਾ ਦੀ ਉਸਾਰੀ 20 ਨਵੰਬਰ ਤੱਕ ਮੁਕੰਮਲ ਕੀਤੀ ਜਾਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਰਾਸਤ-ਏ-ਖਾਲਸਾ ਵਿਖੇ ਗਰੁੱਪ ਆਫ਼ ਮਨਿਸਟਰਜ਼ ਅਤੇ ਉੱਚ ਅਧਿਕਾਰੀਆਂ ਦੇ ਨਾਲ ਮੀਟਿੰਗ ਦੀ ਅਗਵਾਈ ਕਰਦਿਆਂ ਕੀਤਾ। ਸਪੀਕਰ ਨੇ ਦੱਸਿਆ ਕਿ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਧਾਨ ਸਭਾ ਦਾ ਇਹ ਖਾਸ ਸੈਸ਼ਨ ਪੰਜਾਬ ਸਰਕਾਰ ਵੱਲੋਂ ਉਲੀਕਿਆ ਗਿਆ ਹੈ ਜਿਸ ਦਾ ਮੰਤਵ ਗੁਰੂ ਸਾਹਿਬਾਨਾਂ ਦੇ ਫ਼ਲਸਫੇ ਨੂੰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਉਣਾ ਹੈ। ਸਪੀਕਰ ਨੇ ਦੱਸਿਆ ਕਿ ਭਾਈ ਜੈਤਾ ਜੀ ਵੱਲੋਂ ਦਿੱਲੀ ਵਿਖੇ ਗੁਰੂ ਸਾਹਿਬ ਦੀ ਸ਼ਹੀਦੀ ਉਪਰੰਤ ਉਨ੍ਹਾਂ ਦੇ ਸੀਸ ਨੂੰ ਕੀਰਤਪੁਰ ਸਾਹਿਬ ਵਿਖੇ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਲਿਆਂਦਾ ਗਿਆ ਸੀ, ਜਿਸ ਤੋਂ ਬਾਅਦ ਭਾਈ ਜੈਤਾ ਜੀ, ਮਾਤਾ ਗੁਜਰੀ ਜੀ ਤੇ ਬਾਲ ਗੋਬਿੰਦ ਜੀ ਦੇ ਨਾਲ ਸ੍ਰੀ ਅਨੰਦਪੁਰ ਸਾਹਿਬ ਲਿ...
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

Breaking News
ਪਠਾਨਕੋਟ, 5 ਨਵੰਬਰ: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 3394.49 ਕਰੋੜ ਦੀ ਲਾਗਤ ਵਾਲੇ ਸ਼ਾਹਪੁਰ ਕੰਢੀ ਪ੍ਰਾਜੈਕਟ ਦਾ ਰਸਮੀ ਤੌਰ ’ਤੇ ਉਦਘਾਟਨ ਕੀਤਾ ਜਿਸ ਨਾਲ ਸੂਬੇ ਵਿੱਚ ਬਿਜਲੀ ਤੇ ਸਿੰਚਾਈ ਸਹੂਲਤਾਂ ਵਿੱਚ ਵੱਡਾ ਵਾਧਾ ਹੋਵੇਗਾ।ਇਹ ਪ੍ਰਾਜੈਕਟ ਨੂੰ ਸਮਰਪਿਤ ਕਰਨ ਮੌਕੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇਸ਼ ਲਈ ਖਾਸ ਕਰਕੇ ਪੰਜਾਬ ਲਈ ਇਤਿਹਾਸਕ ਦਿਨ ਹੈ। ਉਨ੍ਹਾਂ ਕਿਹਾ ਕਿ ਉਹ ਡੈਮ ਦਾ ਨਿਰਮਾਣ ਕਰਨ ਵਾਲੇ ਇੰਜਨੀਅਰਾਂ, ਮੁਲਾਜ਼ਮਾਂ ਅਤੇ ਕਿਰਤੀ-ਕਾਮਿਆਂ ਦਾ ਸਾਰੇ ਪੰਜਾਬੀਆਂ ਵੱਲੋਂ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਦਿਨ-ਰਾਤ ਮਿਹਨਤ ਕਰਕੇ ਇਸ ਪ੍ਰਾਜੈਕਟ ਨੂੰ ਹਕੀਕਤ ਵਿੱਚ ਬਦਲ ਦਿੱਤਾ। ਉਨ੍ਹਾਂ ਕਿਹਾ ਕਿ ਇਹ ਡੈਮ ਕਿਸਾਨਾਂ, ਸਨਅਤਕਾਰਾਂ, ਕਾਰੋਬਾਰੀਆਂ ਅਤੇ ਆਮ ਲੋਕਾਂ ਲਈ ਵਰਦਾਨ ਸਾਬਤ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਰਗੇ ਖੇਤੀ ਪ੍ਰਧਾਨ ਸੂਬੇ ਨੂੰ ਸਭ ਤੋਂ ਵੱਧ ਫਾਇਦਾ ਹੋਵੇਗਾ ਕਿਉਂਕਿ ਇਸ ਨਾਲ ਇ...
ਭਗਵੰਤ ਮਾਨ ਦੀ ਕੇਂਦਰ ਸਰਕਾਰ ਨੂੰ ਖੁੱਲ੍ਹੀ ਚਣੌਤੀ : ਮਾਮਲਾ ਯੂਨੀਵਰਸਿਟੀ ਦਾ

ਭਗਵੰਤ ਮਾਨ ਦੀ ਕੇਂਦਰ ਸਰਕਾਰ ਨੂੰ ਖੁੱਲ੍ਹੀ ਚਣੌਤੀ : ਮਾਮਲਾ ਯੂਨੀਵਰਸਿਟੀ ਦਾ

Breaking News
ਚੰਡੀਗੜ੍ਹ, 6 ਨਵੰਬਰ - ਪੰਜਾਬ ਯੂਨੀਵਰਸਿਟੀ ਦੇ ਮੁੱਦੇ 'ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਘਟੀਆ ਹਥਕੰਡੇ ਵਰਤਣ ਲਈ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਲੋਕਾਂ ਨੂੰ ਮੂਰਖ ਬਣਾਉਣ ਲਈ ਹੋਛੀਆਂ ਹਰਕਤਾਂ ਕਰਨ ਤੋਂ ਬਾਜ਼ ਆਵੇ। ਮੁੱਖ ਮੰਤਰੀ ਨੇ ਕਿਹਾ, "ਪੰਜਾਬੀ ਤੁਹਾਡੇ ਸ਼ੱਕੀ ਕਿਰਦਾਰ ਤੋਂ ਚੰਗੀ ਤਰ੍ਹਾਂ ਜਾਣੂ ਹਨ ਅਤੇ ਉਹ ਇਸ ਮੁੱਦੇ 'ਤੇ ਸਿਰਫ਼ ਸ਼ਬਦਾਂ ਦੀ ਹੇਰਾਫੇਰੀ ਵਾਲੇ ਪੱਤਰਾਂ ਨਾਲ ਆਪਣੇ ਸੰਘਰਸ਼ ਤੋਂ ਨਹੀਂ ਭਟਕਣਗੇ ਅਤੇ ਜਦੋਂ ਤੱਕ ਪੰਜਾਬ ਯੂਨੀਵਰਸਿਟੀ ਬਾਰੇ ਹੁਕਮ ਪੂਰੀ ਤਰ੍ਹਾਂ ਵਾਪਸ ਨਹੀਂ ਲਏ ਜਾਂਦੇ, ਉਦੋਂ ਤੱਕ ਟਿਕ ਕੇ ਨਹੀਂ ਬੈਠਣਗੇ।" ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਗੈਰ-ਕਾਨੂੰਨੀ ਢੰਗ ਨਾਲ ਭੰਗ ਕਰਨ ਦੇ ਕੇਂਦਰ ਦੇ ਫੈਸਲੇ ਵਿਰੁੱਧ ਸਾਰੇ ਕਾਨੂੰਨੀ ਰਾਹ ਤਲਾਸ਼ੇਗੀ, ਜਿਸ ਵਿੱਚ ਉੱਘੇ ਕਾਨੂੰਨਦਾਨਾਂ ਨੂੰ ਸ਼ਾਮਲ ਕੀਤਾ ਜਾਵੇਗਾ। ਇਸ ਕਦਮ ਨੂੰ ਸਥਾਪਿਤ ਨਿਯਮਾਂ ਦੀ ਘੋਰ ਉਲੰਘਣਾ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਖੇਤਰ ਦੇ ਉੱਚ ...
ਮਾਨ ਸਰਕਾਰ ਨੇ ਪੰਜਾਬ ਵਿੱਚ ਮਿਡ-ਡੇ ਮੀਲ ਵਿੱਚ ਕੀਤੇ ਵੱਡੇ ਸੁਧਾਰ: ਬਿਹਤਰ ਮੈਨਿਊ, ਫਲ, ਯੂਕੇਜੀ ਕਵਰੇਜ, ਸੰਭਾਵੀ ਨਾਸ਼ਤਾ, ਅਤੇ 44,301 ਔਰਤਾਂ ਨੂੰ ਰੁਜ਼ਗਾਰ

ਮਾਨ ਸਰਕਾਰ ਨੇ ਪੰਜਾਬ ਵਿੱਚ ਮਿਡ-ਡੇ ਮੀਲ ਵਿੱਚ ਕੀਤੇ ਵੱਡੇ ਸੁਧਾਰ: ਬਿਹਤਰ ਮੈਨਿਊ, ਫਲ, ਯੂਕੇਜੀ ਕਵਰੇਜ, ਸੰਭਾਵੀ ਨਾਸ਼ਤਾ, ਅਤੇ 44,301 ਔਰਤਾਂ ਨੂੰ ਰੁਜ਼ਗਾਰ

Breaking News
ਚੰਡੀਗੜ੍ਹ, 5 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਮਿਡ-ਡੇ ਮੀਲ ਸਕੀਮ (MDMS) ਵਿੱਚ ਪੋਸ਼ਣ ਸੰਬੰਧੀ ਨਤੀਜਿਆਂ ਅਤੇ ਕਾਰਜਕੁਸ਼ਲਤਾ ਦੋਵਾਂ ਨੂੰ ਵਧਾਉਣ ਦੇ ਉਦੇਸ਼ ਨਾਲ ਮਹੱਤਵਪੂਰਨ ਸੁਧਾਰ ਕੀਤੇ ਗਏ ਹਨ। ਸਤੰਬਰ 2023 ਵਿੱਚ, ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਯੂਕੇਜੀ (ਅੱਪਰ ਕਿੰਡਰਗਾਰਟਨ) ਕਲਾਸਾਂ ਵਿੱਚ ਦਾਖਲ ਲਗਭਗ 1.95 ਲੱਖ ਬੱਚਿਆਂ ਨੂੰ ਸ਼ਾਮਲ ਕਰਨ ਲਈ ਸਕੀਮ ਦਾ ਦਾਇਰਾ ਵਧਾਇਆ—ਇਹ ਉਹ ਬੱਚੇ ਸਨ ਜੋ ਪਹਿਲਾਂ ਇਸ ਜ਼ਰੂਰੀ ਪੋਸ਼ਣ ਸੁਰੱਖਿਆ ਤੋਂ ਬਾਹਰ ਸਨ। ਇਹ ਵਿਸਤਾਰ ਮਾਨ ਸਰਕਾਰ ਦੀ ਇਸ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ ਕਿ ਪੰਜਾਬ ਦੇ ਸਰਕਾਰੀ ਸਿੱਖਿਆ ਪ੍ਰਣਾਲੀ ਵਿੱਚ ਕੋਈ ਵੀ ਬੱਚਾ ਭੁੱਖਾ ਨਾ ਰਹੇ, ਇਹ ਮੰਨਦੇ ਹੋਏ ਕਿ ਸ਼ੁਰੂਆਤੀ ਬਚਪਨ ਵਿੱਚ ਸਹੀ ਪੋਸ਼ਣ, ਬੋਧਾਤਮਕ ਵਿਕਾਸ ਅਤੇ ਸਿੱਖਣ ਦੀ ਸਮਰੱਥਾ ਲਈ ਬਹੁਤ ਮਹੱਤਵਪੂਰਨ ਹੈ। ਇਹ ਕਦਮ ਖਾਸ ਤੌਰ 'ਤੇ ਪੇਂਡੂ ਖੇਤਰਾਂ ਲਈ ਅਹਿਮ ਰਿਹਾ ਹੈ, ਜਿੱਥੇ ਕੁਪੋਸ਼ਣ ਅਤੇ ਭੋਜਨ ਅਸੁਰੱਖਿਆ ਲਗਾਤਾਰ ਚੁਣੌਤੀਆਂ ਬਣੀਆਂ ਹੋਈਆਂ ਹਨ, ਅਤੇ ਜਿੱਥੇ ਮਿਡ-ਡੇ ਮੀਲ ਅਕਸਰ ਇੱਕ ਬੱਚੇ ਨੂੰ ਸਾਰੇ ਦਿਨ ਵਿੱਚ ਮਿਲਣ ਵਾਲਾ ਸਭ ਤੋਂ ਵੱਧ ਪੌਸ਼ਟਿਕ ਭੋ...
ਸਾਡੀਆਂ ਧੀਆਂ ਸੂਬੇ ਦੀਆਂ ‘ਬ੍ਰਾਂਡ ਅੰਬੈਸਡਰ’ ਹਨ”: ਵਿਸ਼ਵ ਕੱਪ ਜਿੱਤ ‘ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ

ਸਾਡੀਆਂ ਧੀਆਂ ਸੂਬੇ ਦੀਆਂ ‘ਬ੍ਰਾਂਡ ਅੰਬੈਸਡਰ’ ਹਨ”: ਵਿਸ਼ਵ ਕੱਪ ਜਿੱਤ ‘ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ

Breaking News, News of Punjab
ਚੰਡੀਗੜ੍ਹ, 4 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਇੱਕ ਸ਼ਾਨਦਾਰ ਮੈਚ ਵਿੱਚ ਦੱਖਣੀ ਅਫ਼ਰੀਕਾ ਨੂੰ ਹਰਾ ਕੇ ਆਈ.ਸੀ.ਸੀ. ਵਿਸ਼ਵ ਕੱਪ ਜਿੱਤਣ 'ਤੇ ਦਿਲੋਂ ਵਧਾਈ ਦਿੱਤੀ। ਟੀਮ ਮੈਂਬਰਾਂ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਕੱਪ ਜਿੱਤ ਕੇ ਧੀਆਂ ਨੇ ਨਾ ਸਿਰਫ਼ ਇਤਿਹਾਸ ਰਚਿਆ ਹੈ, ਬਲਕਿ ਦੁਨੀਆ ਨੂੰ ਵੀ ਫ਼ਤਿਹ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਧੀਆਂ ਸੂਬੇ ਦਾ ਗੌਰਵ ਹਨ ਅਤੇ ਪੰਜਾਬ ਪਰਤਣ 'ਤੇ ਉਨ੍ਹਾਂ ਦਾ ਸ਼ਾਨਦਾਰ ਸਨਮਾਨ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਖਿਡਾਰੀ ਸੂਬੇ ਦੀਆਂ “ਬ੍ਰਾਂਡ ਅੰਬੈਸਡਰ” ਹਨ ਕਿਉਂਕਿ ਉਨ੍ਹਾਂ ਨੇ ਆਪਣੀ ਸਖ਼ਤ ਮਿਹਨਤ ਨਾਲ ਨਵੀਂ ਮਿਸਾਲ ਕਾਇਮ ਕੀਤੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਭਾਰਤੀ ਕ੍ਰਿਕਟ ਟੀਮ ਨੇ ਵਿਸ਼ਵ ਕੱਪ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਟੀਮ ਨੇ ਇਹ ਕੱਪ ਜਿੱਤ ਕੇ ਇਤਿਹਾਸ ਸਿਰਜ ਦਿੱਤਾ ਹੈ। ਉਨ੍ਹਾਂ ਦੇਸ਼ ਨੂੰ ਮਾਣ ਮਹਿਸੂਸ ...
ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

Breaking News
ਗਾਂਧੀਨਗਰ, 30 ਅਕਤੂਬਰ: ਭਾਈਚਾਰਕ ਸਾਂਝ, ਸਰਬ-ਸਾਂਝੀਵਾਲਤਾ ਤੇ ਕੌਮੀ ਏਕਤਾ ਦਾ ਸੁਨੇਹਾ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਭੂਪੇਂਦਰ ਪਟੇਲ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬੇ ਭਰ ਵਿੱਚ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਪੰਜਾਬ ਦੇ ਉੱਚ-ਪੱਧਰੀ ਵਫ਼ਦ ਦੀ ਅਗਵਾਈ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਗਾਂਧੀਨਗਰ ਵਿਖੇ ਗੁਜਰਾਤ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਜਾ ਰਹੇ ਮਹੀਨਾ ਭਰ ਚੱਲਣ ਵਾਲੇ ਸੂਬੇ ਪੱਧਰੀ ਯਾਦਗਾਰੀ ਪ੍ਰੋਗਰਾਮਾਂ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ...
ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

Breaking News
ਪਟਿਆਲਾ, 31 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਰ ਦੇ ਨਵੀਨੀਕਰਨ ਲਈ 75 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ। ਇਕੱਠ ਨੂੰ ਸੰਬੋਧਨ ਕਰਦਿਆਂ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਵਿਸ਼ੇਸ਼ ਫ਼ਰਜ਼ ਬਣਦਾ ਹੈ ਕਿ ਉਹ ਵਧੇਰੇ ਜਨਤਕ ਮਹੱਤਤਾ ਵਾਲੇ ਅਜਿਹੇ ਪ੍ਰੋਜੈਕਟਾਂ ਨੂੰ ਤਰਜੀਹ ਦੇਵੇ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਕਦੇ ਵੀ ਜਨਤਕ ਮਹੱਤਤਾ ਵਾਲੇ ਇਨ੍ਹਾਂ ਕੰਮਾਂ ਨੂੰ ਕਰਨ ਦੀ ਖੇਚਲ ਨਹੀਂ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਉਨ੍ਹਾਂ ਦਾ ਸੁਭਾਗ ਹੈ ਕਿ ਮਾਤਾ ਰਾਣੀ ਨੇ ਆਪ ਦੀ ਅਗਵਾਈ ਵਾਲੀ ਸਰਕਾਰ ਨੂੰ ਇਹ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਇੱਕ ਸਾਲ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ।'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸ੍ਰੀ ਕਾਲੀ ਮਾਤਾ ਮੰਦਰ ਉੱਤਰੀ ਭਾਰਤ ਦੇ ਸਭ ਤੋਂ ਸਤਿਕਾਰਤ ਅਤੇ ਇਤਿਹਾਸਕ ਮੰਦਰਾਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਇਹ ਮੰਦਰ ਪੰਜਾਬ ਦੀ ਅਮੀਰ ਅਧਿਆਤਮਕ...