Shadow

News of Punjab

ਨਸ਼ਿਆਂ ਦੇ ਸੌਦਾਗਰਾਂ ‘ਤੇ ਮਾਨ ਦਾ ਵਾਰ! ਅਕਾਲੀ ਰਾਜ ਵਿੱਚ ‘ਚਿੱਟਾ’ ਨਹੀਂ, ‘ਮਜੀਠੀਆ’ ਕਿਹਾ ਜਾਂਦਾ ਸੀ

ਨਸ਼ਿਆਂ ਦੇ ਸੌਦਾਗਰਾਂ ‘ਤੇ ਮਾਨ ਦਾ ਵਾਰ! ਅਕਾਲੀ ਰਾਜ ਵਿੱਚ ‘ਚਿੱਟਾ’ ਨਹੀਂ, ‘ਮਜੀਠੀਆ’ ਕਿਹਾ ਜਾਂਦਾ ਸੀ

Latest News, News of Punjab
ਚੰਡੀਗੜ੍ਹ, 7 ਨਵੰਬਰ : ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਦੇ ਆਪਣੇ ਸੰਕਲਪ 'ਤੇ ਦ੍ਰਿੜ੍ਹ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸੂਬੇ ਵਿੱਚ ਨਸ਼ਾਖੋਰੀ ਅਤੇ ਭ੍ਰਿਸ਼ਟਾਚਾਰ ਦੇ ਖਿਲਾਫ 'ਜੰਗ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਫੈਸਲਾਕੁੰਨ ਮੋੜ ਦਿੱਤਾ ਹੈ। ਸਰਕਾਰ ਦੀ ਕਾਰਵਾਈ ਸਪੱਸ਼ਟ ਸੰਦੇਸ਼ ਦੇ ਰਹੀ ਹੈ ਕਿ ਹੁਣ ਸਿਆਸੀ ਤਾਕਤ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਨੂੰ ਨਹੀਂ ਬਚਾ ਸਕੇਗੀ। ਤਰਨਤਾਰਨ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਦੌਰਾਨ, ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੀਆਂ ਅਕਾਲੀ ਅਤੇ ਕਾਂਗਰਸ ਸਰਕਾਰਾਂ 'ਤੇ ਤਿੱਖੇ ਇਲਜ਼ਾਮ ਲਗਾਏ। ਉਨ੍ਹਾਂ ਨੇ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਦੇ ਉਸ ਦਾਅਵੇ ਦਾ ਮਜ਼ਾਕ ਉਡਾਇਆ ਕਿ ਉਨ੍ਹਾਂ ਦੇ ਸ਼ਾਸਨਕਾਲ ਵਿੱਚ ਕਿਸੇ ਨੇ 'ਚਿੱਟਾ' (ਨਸ਼ਾ) ਸ਼ਬਦ ਨਹੀਂ ਸੁਣਿਆ ਸੀ। ਮੁੱਖ ਮੰਤਰੀ ਨੇ ਇਲਜ਼ਾਮ ਲਗਾਇਆ ਕਿ "ਉਹ ਸਹੀ ਕਹਿੰਦੇ ਹਨ, ਕਿਉਂਕਿ ਉਸ ਸਮੇਂ ਲੋਕ 'ਚਿੱਟਾ' ਨਾਮ ਨਹੀਂ ਜਾਣਦੇ ਸਨ। ਉਸ ਦੌਰ ਵਿੱਚ ਇਸਨੂੰ 'ਮਜੀਠੀਆ ਪੁੜੀ ਅਤੇ ਮਜੀਠੀਆ ਟੀਕਾ' ਕਿਹਾ ਜਾਂਦਾ ਸੀ।" ਉਨ੍ਹਾਂ ਕਿਹਾ ਕਿ ਇਨ੍ਹਾਂ ...
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਸਪੀਕਰ ਸ. ਸੰਧਵਾਂ ਨੇ ਵੱਖ ਵੱਖ ਥਾਵਾਂ ਤੇ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕੀਤੀ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਸਪੀਕਰ ਸ. ਸੰਧਵਾਂ ਨੇ ਵੱਖ ਵੱਖ ਥਾਵਾਂ ਤੇ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕੀਤੀ

News of Punjab
ਫਰੀਦਕੋਟ 05 ਨਵੰਬਰ : ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਵੱਖ ਵੱਖ ਥਾਵਾਂ ਤੇ ਕਰਵਾਏ ਗਏ ਧਾਰਮਿਕ ਸਮਾਗਮਾਂ ਵਿਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸ਼ਿਰਕਤ ਕੀਤੀ ਅਤੇ ਪ੍ਰਕਾਸ਼ ਗੁਰਪੂਰਬ ਦੇ ਧਾਰਮਿਕ ਸਮਾਗਮਾਂ ਵਿਚ ਆਈਆਂ ਸੰਗਤਾਂ, ਸਮੂਹ ਪੰਜਾਬ ਵਾਸੀਆਂ ਅਤੇ ਦੇਸ਼ਾ ਵਿਦੇਸ਼ਾ ਵਿਚ ਵਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ। ਸਪੀਕਰ ਸ. ਸੰਧਵਾ ਨੇ ਗੁਰਦੁਆਰਾ ਸ਼੍ਰੋਮਣੀ ਸੰਗਤ ਸਾਹਿਬ ਕੋਟਕਪੂਰਾ ਵਿਖੇ ਗੁਰਪੂਰਬ ਦੀ ਖੁਸ਼ੀ ਵਿਚ ਰੱਖੇ ਗਏ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਵਿਚ ਸ਼ਿਰਕਤ ਕੀਤੀ। ਇਸ ਉਪਰੰਤ ਉਹ ਗੁਰੂ ਨਾਨਕ ਸਤਸੰਗ ਸਭਾ ਫੇਰੂਮਾਨ ਚੌਕ ਕੋਟਕਪੂਰਾ ਵਿਖੇ ਗੁਰਪੂਰਬ ਦੇ ਸਬੰਧ ਵਿਚ ਕਰਵਾਏ ਗਏ ਨਗਰ ਕੀਰਤਨ ਚ ਸ਼ਾਮਿਲ ਹੋਏ। ਇਸ ਤੋਂ ਬਾਅਦ ਉਨ੍ਹਾਂ ਗੁਰਦੁਆਰਾ ਅਕਾਲਗੜ੍ਹ ਸਾਹਿਬ ਮੁਹੱਲਾ ਬਾਠਾ ਵਾਲਾ ਨੇੜੇ ਮੋਂਗਾ ਸਵੀਟਸ ਫਰੀਦਕੋਟ ਵਿਖੇ ਮਹਾਨ ਗੁਰਮਤ ਸਮਾਗਮ ਵਿਚ ਆਪਣੀ ਹਾਜਰੀ ਭਰੀ। ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਧਾਰਮਿਕ ਸਮਾਗਮਾ ਵਿਚ  ਆਈਆਂ ਸੰਗਤਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਇਹ ਸਿੱਖ ਧਰਮ ਦਾ ਸਭ ਤੋਂ ਪਵਿੱਤਰ ਤ...
ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

News of Punjab
ਚੰਡੀਗੜ੍ਹ, 4 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਮੰਗਲਵਾਰ ਨੂੰ ਜਲੰਧਰ, ਫਤਹਿਗੜ੍ਹ ਸਾਹਿਬ, ਪਠਾਨਕੋਟ ਅਤੇ ਪਟਿਆਲਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਸੂਬੇ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ ਨੇ ਵੱਡੀ ਗਿਣਤੀ ਸੰਗਤ ਸਮੇਤ ਹਾਜ਼ਰੀ ਭਰੀ। ਇੱਕ ਬੁਲਾਰੇ ਨੇ ਦੱਸਿਆ ਕਿ ਫਤਹਿਗੜ੍ਹ ਸਾਹਿਬ ਦੇ ਖੇਡ ਸਟੇਡੀਅਮ ਮਾਧੋਪੁਰ ਵਿਖੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਹਾਜ਼ਰੀ ਭਰੀ। ਇਸ ਤੋਂ ਇਲਾਵਾ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਸੰਗਤ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਅਤੇ ਮਹਾਨ ਫਲਸਫੇ 'ਤੇ ਚਾਨਣਾ ਪਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਨੂ...
ਮੋਹਿੰਦਰ ਭਗਤ ਵੱਲੋਂ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਕਰਨ ’ਤੇ ਰਾਜਾ ਵੜਿੰਗ ਖਿਲਾਫ਼ ਦਿੱਤਾ ਗਿਆ ਧਰਨਾ

ਮੋਹਿੰਦਰ ਭਗਤ ਵੱਲੋਂ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀ ਕਰਨ ’ਤੇ ਰਾਜਾ ਵੜਿੰਗ ਖਿਲਾਫ਼ ਦਿੱਤਾ ਗਿਆ ਧਰਨਾ

News of Punjab
 ਜਲੰਧਰ, 04 ਨਵੰਬਰ : ਪੰਜਾਬ ਦੇ ਬਾਗ਼ਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਜਲੰਧਰ ਵਿਖੇ ਮਰਹੂਮ ਦਲਿਤ ਆਗੂ ਬੂਟਾ ਸਿੰਘ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜ ਵੜਿੰਗ ਖਿਲਾਫ਼ ਧਰਨਾ ਦਿੱਤਾ ਗਿਆ ਜਿਸ ਕਰਕੇ ਪੂਰੇ ਦੇਸ਼ ਵਿੱਚ ਭਾਰੀ ਰੋਸ ਪੈਦਾ ਹੋਇਆ ਹੈ। ਇਹ ਵਿਰੋਧ ਪ੍ਰਦਰਸ਼ਨ ਜਲੰਧਰ ਦੇ ਸ੍ਰੀ ਰਾਮ ਚੌਕ ਵਿਖੇ ਕੀਤਾ ਗਿਆ ਜਿਥੇ ਇਤਰਾਜ ਯੋਗ ਟਿੱਪਣੀਆਂ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਰਾਜਾ ਵੜਿੰਗ ਦੇ ਪੁਤਲੇ ਨੂੰ ਸਾੜਿਆ ਗਿਆ। ਹਜ਼ਾਰਾਂ ਸਮਰੱਥਕਾਂ ਅਤੇ ਦਲਿਤ ਭਾਈਚਾਰੇ ਦੇ ਮੈਂਬਰਾਂ ਵਲੋਂ ਮੋਹਿੰਦਰ ਭਗਤ ਨਾਲ ਮਿਲ ਕੇ ਮਰਹੂਮ ਆਗੂ ਬਾਰੇ ‘ਜਾਤ ਅਧਾਰਿਤ’ ਅਪਮਾਨਯੋਗ ਟਿੱਪਣੀ ਕਰਨ ’ਤੇ ਭਾਰੀ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ ਕਾਂਗਰਸੀ ਆਗੂ ਵੜਿੰਗ ਵਲੋਂ ਕੀਤੀ ਗਈ ਨਿੰਦਨਯੋਗ ਟਿੱਪਣੀ ਨੂੰ ਦਲਿਤ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਕਾਂਗਰਸ ਪਾਰਟੀ ਦਾ ਦਲਿਤ ਭਾਈਚਾਰੇ ਪ੍ਰਤੀ ਅਸਲ ਚਿਹਰਾ ਸਾਹਮਣੇ ਆਇਆ ਹੈ। ਉਨ੍ਹਾਂ ਜ਼ੋਰ ਦੇ ਕੇ ਕ...
ਸਾਡੀਆਂ ਧੀਆਂ ਸੂਬੇ ਦੀਆਂ ‘ਬ੍ਰਾਂਡ ਅੰਬੈਸਡਰ’ ਹਨ”: ਵਿਸ਼ਵ ਕੱਪ ਜਿੱਤ ‘ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ

ਸਾਡੀਆਂ ਧੀਆਂ ਸੂਬੇ ਦੀਆਂ ‘ਬ੍ਰਾਂਡ ਅੰਬੈਸਡਰ’ ਹਨ”: ਵਿਸ਼ਵ ਕੱਪ ਜਿੱਤ ‘ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ

Breaking News, News of Punjab
ਚੰਡੀਗੜ੍ਹ, 4 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਇੱਕ ਸ਼ਾਨਦਾਰ ਮੈਚ ਵਿੱਚ ਦੱਖਣੀ ਅਫ਼ਰੀਕਾ ਨੂੰ ਹਰਾ ਕੇ ਆਈ.ਸੀ.ਸੀ. ਵਿਸ਼ਵ ਕੱਪ ਜਿੱਤਣ 'ਤੇ ਦਿਲੋਂ ਵਧਾਈ ਦਿੱਤੀ। ਟੀਮ ਮੈਂਬਰਾਂ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਕੱਪ ਜਿੱਤ ਕੇ ਧੀਆਂ ਨੇ ਨਾ ਸਿਰਫ਼ ਇਤਿਹਾਸ ਰਚਿਆ ਹੈ, ਬਲਕਿ ਦੁਨੀਆ ਨੂੰ ਵੀ ਫ਼ਤਿਹ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਧੀਆਂ ਸੂਬੇ ਦਾ ਗੌਰਵ ਹਨ ਅਤੇ ਪੰਜਾਬ ਪਰਤਣ 'ਤੇ ਉਨ੍ਹਾਂ ਦਾ ਸ਼ਾਨਦਾਰ ਸਨਮਾਨ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਖਿਡਾਰੀ ਸੂਬੇ ਦੀਆਂ “ਬ੍ਰਾਂਡ ਅੰਬੈਸਡਰ” ਹਨ ਕਿਉਂਕਿ ਉਨ੍ਹਾਂ ਨੇ ਆਪਣੀ ਸਖ਼ਤ ਮਿਹਨਤ ਨਾਲ ਨਵੀਂ ਮਿਸਾਲ ਕਾਇਮ ਕੀਤੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਭਾਰਤੀ ਕ੍ਰਿਕਟ ਟੀਮ ਨੇ ਵਿਸ਼ਵ ਕੱਪ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਟੀਮ ਨੇ ਇਹ ਕੱਪ ਜਿੱਤ ਕੇ ਇਤਿਹਾਸ ਸਿਰਜ ਦਿੱਤਾ ਹੈ। ਉਨ੍ਹਾਂ ਦੇਸ਼ ਨੂੰ ਮਾਣ ਮਹਿਸੂਸ ...
ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਵਜੋਂ ਹੁਣ ਤੱਕ 693 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਵਜੋਂ ਹੁਣ ਤੱਕ 693 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

News of Punjab
ਚੰਡੀਗੜ੍ਹ, 30 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੀ ਭਲਾਈ ਅਤੇ ਸਮਾਜਿਕ ਨਿਆਂ ਲਈ ਵਚਨਬੱਧ ਹੈ। ਇਸ ਕੜੀ ਵਿੱਚ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਆਰਥਿਕ ਸਹਾਰਾ ਤੇ ਜੀਵਨ ਵਿੱਚ ਸੁਖਾਲਾ ਲਿਆਉਣ ਵਾਸਤੇ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ, ਸਮਾਜਿਕ ਸੁਰੱਖਿਆ ਯੋਜਨਾ ਅਧੀਨ ਉਨ੍ਹਾਂ ਦੇ ਹਿੱਤ ਵਿੱਚ ਵੱਡੀ ਵਿੱਤੀ ਰਕਮ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ ਪੰਜਾਬ ਸਰਕਾਰ ਵੱਲੋਂ ਹੁਣ ਤੱਕ ₹693.04 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਸੂਬੇ ਦੀਆਂ 6 ਲੱਖ 65 ਹਜ਼ਾਰ 994 ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਇਸ ਸਕੀਮ ਅਧੀਨ ਵਿੱਤੀ ਸਹਾਇਤਾ ਦਾ ਲਾਭ ਮਿਲ ਰਿਹਾ ਹੈ। ਡਾ. ਕੌਰ ਨੇ ਕਿਹਾ ਕਿ ਇਹ ਯੋਜਨਾ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਦਾ ਇੱਕ ਸ਼ਲਾਘਾਯੋਗ ਉਪਰਾਲਾ ਹੈ। ...