ਬੀਬੀਐਮਬੀ ਤੋਂ ਬਾਅਦ, ਕੇਂਦਰ ਹੁਣ ਪੰਜਾਬ ਯੂਨੀਵਰਸਿਟੀ ‘ਤੇ ਕਬਜ਼ਾ ਕਰਨ ਦੀ ਕਰ ਰਿਹਾ ਕੋਸ਼ਿਸ਼: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 7 ਨਵੰਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੱਕ ਵਫ਼ਦ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਪੰਜਾਬ ਯੂਨੀਵਰਸਿਟੀ ਦੀ ਲੋਕਤੰਤਰੀ ਤੌਰ 'ਤੇ ਚੁਣੀ ਗਈ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਦੇ ਕੇਂਦਰ ਸਰਕਾਰ ਦੇ ਇਕਪਾਸੜ ਕਦਮ ਵਿਰੁੱਧ ਮੰਗ ਪੱਤਰ ਸੌਂਪਿਆ। ਵਫ਼ਦ ਵਿੱਚ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਮਲਵਿੰਦਰ ਸਿੰਘ ਕੰਗ, ਵਿਧਾਇਕ ਦਿਨੇਸ਼ ਚੱਢਾ ਅਤੇ ਸੀਨੀਅਰ ਆਗੂ ਗੋਲਡੀ ਕੰਬੋਜ, ਦਵਿੰਦਰ ਸਿੰਘ ਲਾਡੀ ਢੋਸ, ਵਿਦਿਆਰਥੀ ਆਗੂ ਵਤਨਵੀਰ ਗਿੱਲ ਅਤੇ ਪੀਯੂ ਸੈਨੇਟ ਮੈਂਬਰ ਆਈ.ਪੀ. ਸਿੱਧੂ ਅਤੇ ਰਵਿੰਦਰ ਧਾਲੀਵਾਲ ਸ਼ਾਮਲ ਸਨ।
ਵਫ਼ਦ ਨੇ ਕੇਂਦਰੀ ਸਿੱਖਿਆ ਮੰਤਰਾਲੇ ਦੇ 28 ਅਕਤੂਬਰ 2025 ਦੇ ਨੋਟੀਫਿਕੇਸ਼ਨ ਦਾ ਸਖ਼ਤ ਵਿਰੋਧ ਕੀਤਾ, ਜਿਸ ਨੇ ਸੈਨੇਟ ਦੀ ਕਾਨੂੰਨੀ ਤਾਕਤ 90 ਤੋਂ ਘਟਾ ਕੇ ਸਿਰਫ਼ 31 ਮੈਂਬਰ ਕਰ ਦਿੱਤੀ, ਜਿਨ੍ਹਾਂ ਵਿੱਚੋਂ 13 ਸਿੱਧੇ ਤੌਰ 'ਤੇ ਕੇਂਦਰ ਦੁਆਰਾ ਨਾਮਜ਼ਦ ਕੀਤੇ ਜਾਣਗੇ। 'ਆਪ' ਨੇ ਇਸਨੂੰ ਪੰਜਾਬ ਅਤੇ ਪੰਜਾਬ ਯੂਨੀਵਰਸਿਟੀ ਦੇ ਲੋਕਤੰਤਰੀ ਅਧਿਕਾਰਾਂ, ਖੁਦ...



