ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ
ਪਟਿਆਲਾ, 31 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਰ ਦੇ ਨਵੀਨੀਕਰਨ ਲਈ 75 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ।
ਇਕੱਠ ਨੂੰ ਸੰਬੋਧਨ ਕਰਦਿਆਂ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਵਿਸ਼ੇਸ਼ ਫ਼ਰਜ਼ ਬਣਦਾ ਹੈ ਕਿ ਉਹ ਵਧੇਰੇ ਜਨਤਕ ਮਹੱਤਤਾ ਵਾਲੇ ਅਜਿਹੇ ਪ੍ਰੋਜੈਕਟਾਂ ਨੂੰ ਤਰਜੀਹ ਦੇਵੇ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਕਦੇ ਵੀ ਜਨਤਕ ਮਹੱਤਤਾ ਵਾਲੇ ਇਨ੍ਹਾਂ ਕੰਮਾਂ ਨੂੰ ਕਰਨ ਦੀ ਖੇਚਲ ਨਹੀਂ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਉਨ੍ਹਾਂ ਦਾ ਸੁਭਾਗ ਹੈ ਕਿ ਮਾਤਾ ਰਾਣੀ ਨੇ ਆਪ ਦੀ ਅਗਵਾਈ ਵਾਲੀ ਸਰਕਾਰ ਨੂੰ ਇਹ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਇੱਕ ਸਾਲ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ।'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸ੍ਰੀ ਕਾਲੀ ਮਾਤਾ ਮੰਦਰ ਉੱਤਰੀ ਭਾਰਤ ਦੇ ਸਭ ਤੋਂ ਸਤਿਕਾਰਤ ਅਤੇ ਇਤਿਹਾਸਕ ਮੰਦਰਾਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਇਹ ਮੰਦਰ ਪੰਜਾਬ ਦੀ ਅਮੀਰ ਅਧਿਆਤਮਕ...
