Shadow

Author: admin

ਮੁੱਖ ਮੰਤਰੀ ਮਾਨ ਕੇਂਦਰ ਦੀ VB-G RAM G ਸਕੀਮ ‘ਤੇ ਭੜਕੇ, ਮਨਰੇਗਾ ਵਿੱਚ ਬਦਲਾਅ ਨੂੰ ਦੱਸਿਆ ਗਰੀਬ ਵਿਰੋਧੀ ਸਾਜ਼ਿਸ਼

ਮੁੱਖ ਮੰਤਰੀ ਮਾਨ ਕੇਂਦਰ ਦੀ VB-G RAM G ਸਕੀਮ ‘ਤੇ ਭੜਕੇ, ਮਨਰੇਗਾ ਵਿੱਚ ਬਦਲਾਅ ਨੂੰ ਦੱਸਿਆ ਗਰੀਬ ਵਿਰੋਧੀ ਸਾਜ਼ਿਸ਼

India News
ਚੰਡੀਗੜ੍ਹ, 22 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਵੱਲੋਂ ਮਨਰੇਗਾ ਦੀ ਥਾਂ ਵੀਬੀ-ਜੀ ਰੈਮ ਜੀ (ਵਿਕਾਸ ਭਾਰਤ ਗਾਰੰਟੀ ਫਾਰ ਇੰਪਲਾਇਮੈਂਟ ਐਂਡ ਲਾਈਵਲੀਹੁੱਡ ਮਿਸ਼ਨ ਰੂਰਲ) ਸਕੀਮ ਲਿਆਉਣ ਦੇ ਫੈਸਲੇ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ। ਇਸਨੂੰ ਗਰੀਬਾਂ ਦੀ ਰੋਜ਼ੀ-ਰੋਟੀ 'ਤੇ ਸਿੱਧਾ ਹਮਲਾ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਸਰਕਾਰ ਮਹਾਤਮਾ ਗਾਂਧੀ ਦਾ ਨਾਮ ਹਟਾਉਣ ਅਤੇ ਇਸ ਯੋਜਨਾ ਦੀ ਭਾਵਨਾ ਨੂੰ ਤਬਾਹ ਕਰਨ 'ਤੇ ਤੁਲੀ ਹੋਈ ਹੈ। ਮਾਨ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਇਸ ਮੁੱਦੇ 'ਤੇ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨ ਲਈ ਜਨਵਰੀ ਦੇ ਦੂਜੇ ਹਫ਼ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ। ਇਹ ਫੈਸਲਾ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਚੋਟੀ ਦੇ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਲਿਆ ਗਿਆ। ਮੰਗਲਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ, "ਕੇਂਦਰ ਦੀ ਭਾਜਪਾ ਸਰਕਾਰ ਰੇਲਵੇ ਸਟੇਸ਼ਨਾਂ ਅਤੇ ਸ਼ਹਿਰ...
ਜਨਵਰੀ 2026 ਤੋਂ ਲਾਗੂ ਹੋਵੇਗੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ-ਡੀ.ਸੀ

ਜਨਵਰੀ 2026 ਤੋਂ ਲਾਗੂ ਹੋਵੇਗੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ-ਡੀ.ਸੀ

News of Punjab
ਫਰੀਦਕੋਟ 22 ਦਸੰਬਰ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਸਮੇਂ ਵਿੱਚ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਜਨਵਰੀ 2026 ਤੋਂ ਸ਼ੁਰੂ ਹੋ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਮੁੱਖ ਮੰਤਰੀ ਸਿਹਤ ਬੀਮੇ ਸਬੰਧੀ ਸਰਵੇ ਸਮੇਤ ਹੋਰ ਲੋੜੀਂਦੀਆਂ ਕਾਰਵਾਈਆਂ ਮੁਕੰਮਲ ਕਰਵਾਉਣ ਸਬੰਧੀ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ। ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਾਰੇ ਸਰਕਾਰੀ ਕਰਮਚਾਰੀਆਂ ਸਮੇਤ ਹਰ ਵਰਗ ਦੇ ਲੋਕਾਂ ਨੂੰ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਯੋਜਨਾ ਵੋਟਰ ਕਾਰਡ ਅਤੇ ਆਧਾਰ ਕਾਰਡ ਹੋਲਡਰਾਂ ਨੂੰ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਪੰਜਾਬ ਦਾ ਕੋਈ ਵੀ ਵਸਨੀਕ ਆਪਣਾ ਵੋਟਰ ਕਾਰਡ ਅਤੇ ਆਧਾਰ ਕਾਰਡ ਦਿਖਾ ਕੇ ਇਹ ਸਿਹਤ ਕਾਰਡ ਤਿਆਰ ਕਰਵਾ ਸਕਦਾ ਹੈ, ਜਿਸ ਨਾਲ ਉਸ ਦੇ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਤੱਕ ਦਾ ਇਲਾਜ ਮੁਫਤ ਮੁਹੱਈਆ ਕੀਤਾ ਜਾਵੇਗਾ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਅਤੇ ਪੇਂਡੂ ਵਿਕਾਸ ਵਿਭਾਗ ਨੂੰ ਹ...
ਸਿੱਖਾਂਵਾਲਾ ਕ੍ਰਿਕਟ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਵਿੱਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ, ਕਲੱਬ ਨੂੰ 2 ਲੱਖ ਰੁਪਏ ਦਾ ਸੈਕਸ਼ਨ ਲੈਟਰ ਜਾਰੀ

ਸਿੱਖਾਂਵਾਲਾ ਕ੍ਰਿਕਟ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਵਿੱਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ, ਕਲੱਬ ਨੂੰ 2 ਲੱਖ ਰੁਪਏ ਦਾ ਸੈਕਸ਼ਨ ਲੈਟਰ ਜਾਰੀ

Politics
ਕੋਟਕਪੂਰਾ, 22 ਦਸੰਬਰ : ਕੋਟਕਪੂਰਾ ਦੇ ਨੇੜਲੇ ਪਿੰਡ ਸਿੱਖਾਂਵਾਲਾ ਵਿਖੇ ਆਜ਼ਾਦ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਵੱਲੋਂ ਨਗਰ ਨਿਵਾਸੀਆਂ ਅਤੇ ਐਨਆਰਆਈ ਵੀਰਾਂ ਦੇ ਸਹਿਯੋਗ ਨਾਲ 15ਵਾਂ ਕਾਸਕੋ ਕ੍ਰਿਕਟ ਟੂਰਨਾਮੈਂਟ ਮਿਤੀ 18 ਦਸੰਬਰ ਤੋਂ 21 ਦਸੰਬਰ 2025 ਤੱਕ ਖੇਡ ਗਰਾਊਂਡ ਪਿੰਡ ਸਿੱਖਾਂਵਾਲਾ ਵਿੱਚ ਆਯੋਜਿਤ ਕੀਤਾ ਗਿਆ। ਟੂਰਨਾਮੈਂਟ ਦੇ ਆਖਰੀ ਦਿਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਨੌਜਵਾਨਾਂ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਸਮਾਜ ਦੀ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਤੰਦਰੁਸਤ ਨੌਜਵਾਨ ਹੀ ਦੇਸ਼ ਦੀ ਅਸਲੀ ਤਾਕਤ ਹੁੰਦੇ ਹਨ। ਸਪੀਕਰ ਸ. ਸੰਧਵਾਂ ਵੱਲੋਂ ਇਸ ਮੌਕੇ ਆਜ਼ਾਦ ਸਪੋਰਟਸ ਐਂਡ ਵੈਲਫੇਅਰ ਕਲੱਬ, ਸਿੱਖਾਂਵਾਲਾ ਨੂੰ ਖੇਡ ਗਰਾਊਂਡ ਨਾਲ ਸੰਬੰਧਿਤ ਵਿਕਾਸ ਕਾਰਜਾਂ ਲਈ ਦੋ ਲੱਖ ਰੁਪਏ ਦਾ ਸੈਕਸ਼ਨ ਲੈਟਰ ਜਾਰੀ ਕੀਤਾ ਗਿਆ ਅਤੇ ਭਰੋਸਾ ਦਿਵਾਇਆ ਗਿ...
ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਵੱਲੋਂ ਇਜ਼ਰਾਇਲੀ ਡਿਪਲੋਮੈਟ ਨਾਲ ਮੁਲਾਕਾਤ

ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਵੱਲੋਂ ਇਜ਼ਰਾਇਲੀ ਡਿਪਲੋਮੈਟ ਨਾਲ ਮੁਲਾਕਾਤ

Politics
ਚੰਡੀਗੜ੍ਹ, 22 ਦਸੰਬਰ:ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਇਜ਼ਰਾਈਲ ਦੇ ਮੰਤਰੀ ਅਤੇ ਇਜ਼ਰਾਇਲੀ ਦੂਤਾਵਾਸ ਵਿਖੇ ਮਿਸ਼ਨ ਡਿਪਟੀ ਹੈੱਡ ਸ੍ਰੀ ਫਾਰੇਸ ਸਾਏਬ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਪਾਣੀ ਦੀ ਸੰਭਾਲ ਅਤੇ ਸੀਵਰੇਜ ਦੇ ਪਾਣੀ ਦੀ ਮੁੜ ਵਰਤੋਂ ਵਾਲੇ ਖੇਤਰਾਂ ਖ਼ਾਸਕਰ ਰਾਜ ਦੇ ਸ਼ਹਿਰੀ ਖੇਤਰਾਂ ਵਿੱਚ ਵਰਤੋਂ ਲਈ ਉੱਨਤ ਇਜ਼ਰਾਈਲੀ ਤਕਨੀਕਾਂ ਨੂੰ ਅਪਣਾਉਣ 'ਤੇ ਵਿਸਤ੍ਰਿਤ ਚਰਚਾ ਕੀਤੀ ਗਈ। ਕੈਬਨਿਟ ਮੰਤਰੀ ਨੇ ਕਿਹਾ ਕਿ ਤੇਜ਼ੀ ਨਾਲ ਹੋ ਰਹੇ ਸ਼ਹਿਰੀਕਰਨ ਅਤੇ ਨਾਗਰਿਕ ਸੇਵਾਵਾਂ ਦੀ ਵੱਧ ਰਹੀ ਮੰਗ ਦੇ ਮੱਦੇਨਜ਼ਰ ਟਿਕਾਊ ਪਾਣੀ ਪ੍ਰਬੰਧਨ ਅਤੇ ਸੋਧੇ ਹੋਏ ਗੰਦੇ ਪਾਣੀ ਦੀ ਕੁਸ਼ਲ ਢੰਗ ਨਾਲ ਮੁੜ ਵਰਤੋਂ ਸੂਬਾ ਸਰਕਾਰ ਦੀਆਂ ਮੁੱਖ ਤਰਜੀਹਾਂ ਹਨ। ਸ੍ਰੀ ਫਾਰੇਸ ਸਾਏਬ ਨੇ ਪਾਣੀ ਦੀ ਕੁਸ਼ਲਤਾ, ਟਰੀਟਡ ਸੀਵਰੇਜ ਦੀ ਮੁੜ ਵਰਤੋਂ ਅਤੇ ਆਧੁਨਿਕ ਸ਼ਹਿਰੀ ਬੁਨਿਆਦੀ ਢਾਂਚੇ ਦੇ ਹੱਲਾਂ ਵਿੱਚ ਇਜ਼ਰਾਈਲ ਦੇ ਵਿਸ਼ਵ-ਪੱਧਰੀ ਮਾਨਤਾ ਪ੍ਰਾਪਤ ਅਭਿਆਸਾਂ ਬਾਰੇ ਵਿਚਾਰ ਸਾਂਝੇ ਕੀਤੇ। ਦੋਵਾਂ ਧਿਰਾਂ ਨੇ ...
ਸਾਈਕਲਿੰਗ ਜ਼ਰੀਏ 1,50000 ਕਿਲੋਮੀਟਰ ਸਫ਼ਰ ਪੂਰਾ ਕਰਨ ਤੇ ਸਪੀਕਰ ਵੱਲੋਂ ਗੁਰਪ੍ਰੀਤ ਸਿੰਘ ਕਮੋਂ ਨੂੰ ਵਧਾਈ

ਸਾਈਕਲਿੰਗ ਜ਼ਰੀਏ 1,50000 ਕਿਲੋਮੀਟਰ ਸਫ਼ਰ ਪੂਰਾ ਕਰਨ ਤੇ ਸਪੀਕਰ ਵੱਲੋਂ ਗੁਰਪ੍ਰੀਤ ਸਿੰਘ ਕਮੋਂ ਨੂੰ ਵਧਾਈ

Latest News
ਚੰਡੀਗੜ੍ਹ, 22 ਦਸੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਾਲਵਾ ਖੇਤਰ ਦੇ ਪ੍ਰਸਿੱਧ ਕੋਟਕਪੂਰਾ ਸਾਈਕਲ ਰਾਈਡਰਜ਼ (ਰਜਿਸਟਰਡ) ਕਲੱਬ ਦੇ ਮੈਂਬਰ ਗੁਰਪ੍ਰੀਤ ਸਿੰਘ ਕਮੋਂ ਨੂੰ ਸਾਈਕਲਿੰਗ ਜ਼ਰੀਏ ਡੇਢ ਲੱਖ ਕਿਲੋਮੀਟਰ ਸਫ਼ਰ ਪੂਰਾ ਕਰਨ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਪੂਰੇ ਖਿੱਤੇ ਨੂੰ ਉਨ੍ਹਾਂ 'ਤੇ ਮਾਣ ਹੈ। ਦੱਸਣਯੋਗ ਹੈ ਕਿ ਗੁਰਪ੍ਰੀਤ ਸਿੰਘ ਕਮੋਂ ਪਿਛਲੇ 5-6 ਸਾਲਾਂ ਤੋਂ ਸਾਈਕਲਿੰਗ ਦੇ ਖੇਤਰ ਵਿੱਚ ਸਰਗਰਮ ਹਨ ਅਤੇ ਉਨ੍ਹਾਂ ਦਾ 100 ਦਿਨਾਂ ਲਈ 100 ਕਿਲੋਮੀਟਰ ਪ੍ਰਤੀ ਦਿਨ ਸਾਈਕਲਿੰਗ ਦਾ ਰਿਕਾਰਡ ਏਸ਼ੀਆ ਬੁੱਕ ਅਤੇ ਇੰਡੀਆ ਬੁੱਕ ਆਫ਼ ਰਿਕਾਰਡਜ਼ ਵਿੱਚ ਦਰਜ ਹੈ। ਸਪੀਕਰ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਕਮੋਂ ਨੇ 50 ਦੇ ਕਰੀਬ ਸਾਈਕਲਿੰਗ ਮੁਕਾਬਲਿਆਂ ਵਿੱਚ ਹਿੱਸਾ ਲੈਂਦਿਆਂ ਫਰੀਦਕੋਟ ਜ਼ਿਲ੍ਹੇ ਲਈ ਨਾਮਣਾ ਖੱਟਿਆ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਸੁਪਰ ਰੈਨਡੋਨੀਅਰ ਦਾ ਖ਼ਿਤਾਬ ਅਤੇ ਸਟਾਰ ਇੰਡੀਪੈਂਡੈਂਟ ਐਵਾਰਡ ਵੀ ਜਿੱਤਿਆ ਹੈ। ਉਨ੍ਹਾਂ ਨੂੰ ਯੂ.ਐਸ.ਆਈ.ਐਸ. ਨਾਮੀ ਕੰਪਨੀ ਵੱਲੋਂ ਭਾਰਤੀਯ ਰਤਨਾ ਐਵਾਰਡ ਨਾਲ ਵੀ ਸਨਮਾਨਿਆ ਗਿਆ ਸੀ। ਇਸ ਮੌਕੇ ...
ਨਸ਼ਿਆਂ ਦੇ ਸੌਦਾਗਰਾਂ ‘ਤੇ ਮਾਨ ਦਾ ਵਾਰ! ਅਕਾਲੀ ਰਾਜ ਵਿੱਚ ‘ਚਿੱਟਾ’ ਨਹੀਂ, ‘ਮਜੀਠੀਆ’ ਕਿਹਾ ਜਾਂਦਾ ਸੀ

ਨਸ਼ਿਆਂ ਦੇ ਸੌਦਾਗਰਾਂ ‘ਤੇ ਮਾਨ ਦਾ ਵਾਰ! ਅਕਾਲੀ ਰਾਜ ਵਿੱਚ ‘ਚਿੱਟਾ’ ਨਹੀਂ, ‘ਮਜੀਠੀਆ’ ਕਿਹਾ ਜਾਂਦਾ ਸੀ

Latest News, News of Punjab
ਚੰਡੀਗੜ੍ਹ, 7 ਨਵੰਬਰ : ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਦੇ ਆਪਣੇ ਸੰਕਲਪ 'ਤੇ ਦ੍ਰਿੜ੍ਹ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸੂਬੇ ਵਿੱਚ ਨਸ਼ਾਖੋਰੀ ਅਤੇ ਭ੍ਰਿਸ਼ਟਾਚਾਰ ਦੇ ਖਿਲਾਫ 'ਜੰਗ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਫੈਸਲਾਕੁੰਨ ਮੋੜ ਦਿੱਤਾ ਹੈ। ਸਰਕਾਰ ਦੀ ਕਾਰਵਾਈ ਸਪੱਸ਼ਟ ਸੰਦੇਸ਼ ਦੇ ਰਹੀ ਹੈ ਕਿ ਹੁਣ ਸਿਆਸੀ ਤਾਕਤ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਨੂੰ ਨਹੀਂ ਬਚਾ ਸਕੇਗੀ। ਤਰਨਤਾਰਨ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਦੌਰਾਨ, ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੀਆਂ ਅਕਾਲੀ ਅਤੇ ਕਾਂਗਰਸ ਸਰਕਾਰਾਂ 'ਤੇ ਤਿੱਖੇ ਇਲਜ਼ਾਮ ਲਗਾਏ। ਉਨ੍ਹਾਂ ਨੇ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਦੇ ਉਸ ਦਾਅਵੇ ਦਾ ਮਜ਼ਾਕ ਉਡਾਇਆ ਕਿ ਉਨ੍ਹਾਂ ਦੇ ਸ਼ਾਸਨਕਾਲ ਵਿੱਚ ਕਿਸੇ ਨੇ 'ਚਿੱਟਾ' (ਨਸ਼ਾ) ਸ਼ਬਦ ਨਹੀਂ ਸੁਣਿਆ ਸੀ। ਮੁੱਖ ਮੰਤਰੀ ਨੇ ਇਲਜ਼ਾਮ ਲਗਾਇਆ ਕਿ "ਉਹ ਸਹੀ ਕਹਿੰਦੇ ਹਨ, ਕਿਉਂਕਿ ਉਸ ਸਮੇਂ ਲੋਕ 'ਚਿੱਟਾ' ਨਾਮ ਨਹੀਂ ਜਾਣਦੇ ਸਨ। ਉਸ ਦੌਰ ਵਿੱਚ ਇਸਨੂੰ 'ਮਜੀਠੀਆ ਪੁੜੀ ਅਤੇ ਮਜੀਠੀਆ ਟੀਕਾ' ਕਿਹਾ ਜਾਂਦਾ ਸੀ।" ਉਨ੍ਹਾਂ ਕਿਹਾ ਕਿ ਇਨ੍ਹਾਂ ...
ਮਾਨ ਸਰਕਾਰ ਨੇ ਪੰਜਾਬ ਨੂੰ ਬਣਾਇਆ ਦੇਸ਼ ਦਾ ਪਹਿਲਾ ਐਂਟੀ-ਡਰੋਨ ਕਵਰੇਜ ਸੂਬਾ, ‘ਸੈਕਿੰਡ ਲਾਈਨ ਆਫ਼ ਡਿਫੈਂਸ’ ਬਣੀ ਸੁਰੱਖਿਆ ਦੀ ਮਿਸਾਲ

ਮਾਨ ਸਰਕਾਰ ਨੇ ਪੰਜਾਬ ਨੂੰ ਬਣਾਇਆ ਦੇਸ਼ ਦਾ ਪਹਿਲਾ ਐਂਟੀ-ਡਰੋਨ ਕਵਰੇਜ ਸੂਬਾ, ‘ਸੈਕਿੰਡ ਲਾਈਨ ਆਫ਼ ਡਿਫੈਂਸ’ ਬਣੀ ਸੁਰੱਖਿਆ ਦੀ ਮਿਸਾਲ

Latest News
ਚੰਡੀਗੜ੍ਹ, 7 ਨਵੰਬਰ : ਪੰਜਾਬ ਦੀ 553 ਕਿਲੋਮੀਟਰ ਲੰਬੀ ਕੌਮਾਂਤਰੀ ਸਰਹੱਦ 'ਤੇ ਹੁਣ ਸੁਰੱਖਿਆ ਦਾ ਨਵਾਂ ਅਧਿਆਏ ਲਿਖਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸਰਹੱਦੀ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਪੂਰੇ ਦੇਸ਼ ਲਈ ਇੱਕ ਆਦਰਸ਼ ਮਿਸਾਲ ਬਣ ਚੁੱਕੇ ਹਨ। ਨਸ਼ਾ, ਹਥਿਆਰਾਂ ਦੀ ਤਸਕਰੀ ਅਤੇ ਡਰੋਨ ਘੁਸਪੈਠ ਵਰਗੀਆਂ ਗੰਭੀਰ ਚੁਣੌਤੀਆਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਆਧੁਨਿਕ ਤਕਨੀਕ, ਪ੍ਰਸ਼ਾਸਨਿਕ ਚੌਕਸੀ ਅਤੇ ਜਨ-ਭਾਗੀਦਾਰੀ 'ਤੇ ਆਧਾਰਿਤ ਇੱਕ ਠੋਸ ‘ਸੈਕਿੰਡ ਲਾਈਨ ਆਫ਼ ਡਿਫੈਂਸ’ ਤਿਆਰ ਕੀਤੀ ਹੈ, ਜਿਸ ਨੇ ਸਰਹੱਦੀ ਸੁਰੱਖਿਆ ਨੂੰ ਅਭੇਦ ਬਣਾ ਦਿੱਤਾ ਹੈ। ਸੂਬਾ ਸਰਕਾਰ ਦਾ ਸਭ ਤੋਂ ਵੱਡਾ ਅਤੇ ਇਤਿਹਾਸਕ ਫੈਸਲਾ ਰਿਹਾ ਹੈ — 9 ਅਤਿ-ਆਧੁਨਿਕ ਐਂਟੀ-ਡਰੋਨ ਸਿਸਟਮਜ਼ ਦੀ ਖਰੀਦ ਅਤੇ ਤੈਨਾਤੀ। ਲਗਭਗ ₹51.4 ਕਰੋੜ ਦੀ ਲਾਗਤ ਵਾਲੇ ਇਹ ਸਿਸਟਮ ਸਰਹੱਦੀ ਜ਼ਿਲ੍ਹਿਆਂ ਵਿੱਚ ਲਗਾਏ ਜਾ ਰਹੇ ਹਨ। ਇਹ ਸਿਸਟਮ 10 ਕਿਲੋਮੀਟਰ ਦੇ ਦਾਇਰੇ ਵਿੱਚ ਉੱਡਣ ਵਾਲੇ ਡਰੋਨ ਨੂੰ ਨਾ ਸਿਰਫ਼ ਪਛਾਣ ਸਕਦੇ ਹਨ, ਸਗੋਂ ਉਨ੍ਹਾਂ ਦੇ ਆਪਰੇਟਰ ਦੀ ਲੋਕੇਸ਼ਨ ਤੱਕ ਦਾ ਪਤਾ ਲਗਾ ਸਕਦੇ ਹਨ। ਇ...
ਪੰਜਾਬ ਦੇ ਖਿਡਾਰੀਆਂ ਨੂੰ ਮਿਲਿਆ ‘ਮੈਡੀਕਲ ਕਵਚ’! ਮਾਨ ਸਰਕਾਰ ਨੇ ਸਪੋਰਟਸ ਮੈਡੀਕਲ ਕਾਡਰ ਵਿੱਚ 100+ ਅਸਾਮੀਆਂ ਭਰਨ ਨੂੰ ਦਿੱਤੀ ਮਨਜ਼ੂਰੀ, ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ

ਪੰਜਾਬ ਦੇ ਖਿਡਾਰੀਆਂ ਨੂੰ ਮਿਲਿਆ ‘ਮੈਡੀਕਲ ਕਵਚ’! ਮਾਨ ਸਰਕਾਰ ਨੇ ਸਪੋਰਟਸ ਮੈਡੀਕਲ ਕਾਡਰ ਵਿੱਚ 100+ ਅਸਾਮੀਆਂ ਭਰਨ ਨੂੰ ਦਿੱਤੀ ਮਨਜ਼ੂਰੀ, ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ

Latest News
ਚੰਡੀਗੜ੍ਹ, 7 ਨਵੰਬਰ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਖੇਡਾਂ ਅਤੇ ਖਿਡਾਰੀਆਂ ਦੇ ਭਵਿੱਖ ਨੂੰ ਸੁਰੱਖਿਅਤ, ਉੱਜਵਲ ਅਤੇ ਵਿਗਿਆਨਕ ਆਧਾਰ ਦੇਣ ਦੀ ਦਿਸ਼ਾ ਵਿੱਚ ਇੱਕ ਵੱਡਾ ਅਤੇ ਇਤਿਹਾਸਕ ਕਦਮ ਚੁੱਕਿਆ ਹੈ। ਕੈਬਨਿਟ ਨੇ ਪੰਜਾਬ ਸਪੋਰਟਸ ਮੈਡੀਕਲ ਕਾਡਰ ਵਿੱਚ ਕੁੱਲ 110 ਨਵੀਆਂ ਅਸਾਮੀਆਂ ਨੂੰ ਤੁਰੰਤ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਅਸਾਮੀਆਂ ਵਿੱਚ ਗਰੁੱਪ-ਏ ਦੀਆਂ 14, ਗਰੁੱਪ-ਬੀ ਦੀਆਂ 16, ਅਤੇ ਗਰੁੱਪ-ਸੀ ਦੀਆਂ 80 ਅਸਾਮੀਆਂ ਸ਼ਾਮਲ ਹਨ। ਸਰਕਾਰ ਦਾ ਇਹ ਦੂਰਅੰਦੇਸ਼ੀ ਫੈਸਲਾ ਨਾ ਸਿਰਫ਼ ਪੰਜਾਬ ਦੇ ਖੇਡ ਢਾਂਚੇ ਨੂੰ ਜ਼ਮੀਨੀ ਪੱਧਰ 'ਤੇ ਅਭੂਤਪੂਰਵ ਮਜ਼ਬੂਤੀ ਦੇਵੇਗਾ, ਸਗੋਂ ਇਹ ਸੂਬੇ ਦੇ ਮਿਹਨਤੀ ਅਤੇ ਸਿਖਲਾਈ ਪ੍ਰਾਪਤ ਨੌਜਵਾਨਾਂ ਲਈ 110 ਪੱਕੀਆਂ ਸਰਕਾਰੀ ਨੌਕਰੀਆਂ ਦੇ ਦਰਵਾਜ਼ੇ ਵੀ ਖੋਲ੍ਹ ਰਿਹਾ ਹੈ। ਹਾਲਾਂਕਿ, ਇਹ ਸਪੱਸ਼ਟ ਕੀਤਾ ਗਿਆ ਹੈ ਕਿ ਇਨ੍ਹਾਂ ਮੈਡੀਕਲ ਪੇਸ਼ੇਵਰਾਂ ਨੂੰ ਸ਼ੁਰੂ ਵਿੱਚ ਤਿੰਨ ਸਾਲ ਦੇ ਇਕਰਾਰਨਾਮੇ (ਕੰਟਰੈਕਟ) 'ਤੇ ਰੱਖਿਆ ਜਾਵੇਗਾ, ਜਿਸ ਨੂੰ ਉਨ੍ਹਾਂ ਦੇ ਪ੍ਰਦਰਸ਼ਨ ਦੇ ਆਧਾਰ 'ਤੇ ਅੱਗੇ ਵਧਾਇਆ ਜਾ ਸਕਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾ...
8 ਨਵੰਬਰ ਨੂੰ ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਖੇ ਹੋਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦ

8 ਨਵੰਬਰ ਨੂੰ ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਖੇ ਹੋਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦ

Breaking News
ਚੰਡੀਗੜ੍ਹ, 7 ਨਵੰਬਰ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਸਮਾਗਮਾਂ ਦੇ ਹਿੱਸੇ ਵਜੋਂ ਦੂਜੇ ਗੇੜ ਦੇ ਲਾਈਟ ਐਂਡ ਸਾਊਂਡ ਸ਼ੋਅ 8 ਨਵੰਬਰ ਨੂੰ ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿਖੇ ਕਰਵਾਏ ਜਾ ਰਹੇ ਹਨ। ਇਨ੍ਹਾਂ ਸ਼ੋਆਂ ਵਿੱਚ ਵੱਖ-ਵੱਖ ਕੈਬਨਿਟ ਮੰਤਰੀ, ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਡਿਪਟੀ ਸਪੀਕਰ ਵੱਲੋਂ ਸੰਗਤ ਸਮੇਤ ਸ਼ਮੂਲੀਅਤ ਕੀਤੀ ਜਾਵੇਗੀ।   ਸੌਂਦ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਦਾ ਲਾਈਟ ਐਂਡ ਸਾਊਂਡ ਸ਼ੋਅ ਆਈ.ਟੀ.ਆਈ ਬਟਾਲਾ ਵਿਖੇ ਹੋਵੇਗਾ। ਇਸ ਸਮਾਗਮ ਵਿੱਚ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਹਾਜ਼ਰੀ ਭਰੀ ਜਾਵੇਗੀ। ਉੱਥੇ ਹੀ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਸ਼ੋਅ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ਼ਾਮਲ ਹੋਣਗੇ। ...
ਬੀਬੀਐਮਬੀ ਤੋਂ ਬਾਅਦ, ਕੇਂਦਰ ਹੁਣ ਪੰਜਾਬ ਯੂਨੀਵਰਸਿਟੀ ‘ਤੇ ਕਬਜ਼ਾ ਕਰਨ ਦੀ ਕਰ ਰਿਹਾ ਕੋਸ਼ਿਸ਼: ਹਰਪਾਲ ਸਿੰਘ ਚੀਮਾ

ਬੀਬੀਐਮਬੀ ਤੋਂ ਬਾਅਦ, ਕੇਂਦਰ ਹੁਣ ਪੰਜਾਬ ਯੂਨੀਵਰਸਿਟੀ ‘ਤੇ ਕਬਜ਼ਾ ਕਰਨ ਦੀ ਕਰ ਰਿਹਾ ਕੋਸ਼ਿਸ਼: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 7 ਨਵੰਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੱਕ ਵਫ਼ਦ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਪੰਜਾਬ ਯੂਨੀਵਰਸਿਟੀ ਦੀ ਲੋਕਤੰਤਰੀ ਤੌਰ 'ਤੇ ਚੁਣੀ ਗਈ ਸੈਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਦੇ ਕੇਂਦਰ ਸਰਕਾਰ ਦੇ ਇਕਪਾਸੜ ਕਦਮ ਵਿਰੁੱਧ ਮੰਗ ਪੱਤਰ ਸੌਂਪਿਆ। ਵਫ਼ਦ ਵਿੱਚ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਮਲਵਿੰਦਰ ਸਿੰਘ ਕੰਗ, ਵਿਧਾਇਕ ਦਿਨੇਸ਼ ਚੱਢਾ ਅਤੇ ਸੀਨੀਅਰ ਆਗੂ ਗੋਲਡੀ ਕੰਬੋਜ, ਦਵਿੰਦਰ ਸਿੰਘ ਲਾਡੀ ਢੋਸ, ਵਿਦਿਆਰਥੀ ਆਗੂ ਵਤਨਵੀਰ ਗਿੱਲ ਅਤੇ ਪੀਯੂ ਸੈਨੇਟ ਮੈਂਬਰ ਆਈ.ਪੀ. ਸਿੱਧੂ ਅਤੇ ਰਵਿੰਦਰ ਧਾਲੀਵਾਲ ਸ਼ਾਮਲ ਸਨ। ਵਫ਼ਦ ਨੇ ਕੇਂਦਰੀ ਸਿੱਖਿਆ ਮੰਤਰਾਲੇ ਦੇ 28 ਅਕਤੂਬਰ 2025 ਦੇ ਨੋਟੀਫਿਕੇਸ਼ਨ ਦਾ ਸਖ਼ਤ ਵਿਰੋਧ ਕੀਤਾ, ਜਿਸ ਨੇ ਸੈਨੇਟ ਦੀ ਕਾਨੂੰਨੀ ਤਾਕਤ 90 ਤੋਂ ਘਟਾ ਕੇ ਸਿਰਫ਼ 31 ਮੈਂਬਰ ਕਰ ਦਿੱਤੀ, ਜਿਨ੍ਹਾਂ ਵਿੱਚੋਂ 13 ਸਿੱਧੇ ਤੌਰ 'ਤੇ ਕੇਂਦਰ ਦੁਆਰਾ ਨਾਮਜ਼ਦ ਕੀਤੇ ਜਾਣਗੇ। 'ਆਪ' ਨੇ ਇਸਨੂੰ ਪੰਜਾਬ ਅਤੇ ਪੰਜਾਬ ਯੂਨੀਵਰਸਿਟੀ ਦੇ ਲੋਕਤੰਤਰੀ ਅਧਿਕਾਰਾਂ, ਖੁਦ...