Shadow

Author: admin

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

Breaking News
ਗਾਂਧੀਨਗਰ, 30 ਅਕਤੂਬਰ: ਭਾਈਚਾਰਕ ਸਾਂਝ, ਸਰਬ-ਸਾਂਝੀਵਾਲਤਾ ਤੇ ਕੌਮੀ ਏਕਤਾ ਦਾ ਸੁਨੇਹਾ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਭੂਪੇਂਦਰ ਪਟੇਲ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬੇ ਭਰ ਵਿੱਚ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਪੰਜਾਬ ਦੇ ਉੱਚ-ਪੱਧਰੀ ਵਫ਼ਦ ਦੀ ਅਗਵਾਈ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਗਾਂਧੀਨਗਰ ਵਿਖੇ ਗੁਜਰਾਤ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਜਾ ਰਹੇ ਮਹੀਨਾ ਭਰ ਚੱਲਣ ਵਾਲੇ ਸੂਬੇ ਪੱਧਰੀ ਯਾਦਗਾਰੀ ਪ੍ਰੋਗਰਾਮਾਂ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ...
ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਵਜੋਂ ਹੁਣ ਤੱਕ 693 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਵਜੋਂ ਹੁਣ ਤੱਕ 693 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

News of Punjab
ਚੰਡੀਗੜ੍ਹ, 30 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੀ ਭਲਾਈ ਅਤੇ ਸਮਾਜਿਕ ਨਿਆਂ ਲਈ ਵਚਨਬੱਧ ਹੈ। ਇਸ ਕੜੀ ਵਿੱਚ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਆਰਥਿਕ ਸਹਾਰਾ ਤੇ ਜੀਵਨ ਵਿੱਚ ਸੁਖਾਲਾ ਲਿਆਉਣ ਵਾਸਤੇ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ, ਸਮਾਜਿਕ ਸੁਰੱਖਿਆ ਯੋਜਨਾ ਅਧੀਨ ਉਨ੍ਹਾਂ ਦੇ ਹਿੱਤ ਵਿੱਚ ਵੱਡੀ ਵਿੱਤੀ ਰਕਮ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ ਪੰਜਾਬ ਸਰਕਾਰ ਵੱਲੋਂ ਹੁਣ ਤੱਕ ₹693.04 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਸੂਬੇ ਦੀਆਂ 6 ਲੱਖ 65 ਹਜ਼ਾਰ 994 ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਇਸ ਸਕੀਮ ਅਧੀਨ ਵਿੱਤੀ ਸਹਾਇਤਾ ਦਾ ਲਾਭ ਮਿਲ ਰਿਹਾ ਹੈ। ਡਾ. ਕੌਰ ਨੇ ਕਿਹਾ ਕਿ ਇਹ ਯੋਜਨਾ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਦਾ ਇੱਕ ਸ਼ਲਾਘਾਯੋਗ ਉਪਰਾਲਾ ਹੈ। ...
ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

Breaking News
ਪਟਿਆਲਾ, 31 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਰ ਦੇ ਨਵੀਨੀਕਰਨ ਲਈ 75 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ। ਇਕੱਠ ਨੂੰ ਸੰਬੋਧਨ ਕਰਦਿਆਂ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਵਿਸ਼ੇਸ਼ ਫ਼ਰਜ਼ ਬਣਦਾ ਹੈ ਕਿ ਉਹ ਵਧੇਰੇ ਜਨਤਕ ਮਹੱਤਤਾ ਵਾਲੇ ਅਜਿਹੇ ਪ੍ਰੋਜੈਕਟਾਂ ਨੂੰ ਤਰਜੀਹ ਦੇਵੇ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਕਦੇ ਵੀ ਜਨਤਕ ਮਹੱਤਤਾ ਵਾਲੇ ਇਨ੍ਹਾਂ ਕੰਮਾਂ ਨੂੰ ਕਰਨ ਦੀ ਖੇਚਲ ਨਹੀਂ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਉਨ੍ਹਾਂ ਦਾ ਸੁਭਾਗ ਹੈ ਕਿ ਮਾਤਾ ਰਾਣੀ ਨੇ ਆਪ ਦੀ ਅਗਵਾਈ ਵਾਲੀ ਸਰਕਾਰ ਨੂੰ ਇਹ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਇੱਕ ਸਾਲ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ।'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸ੍ਰੀ ਕਾਲੀ ਮਾਤਾ ਮੰਦਰ ਉੱਤਰੀ ਭਾਰਤ ਦੇ ਸਭ ਤੋਂ ਸਤਿਕਾਰਤ ਅਤੇ ਇਤਿਹਾਸਕ ਮੰਦਰਾਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਇਹ ਮੰਦਰ ਪੰਜਾਬ ਦੀ ਅਮੀਰ ਅਧਿਆਤਮਕ...
ਜਲ ਸ਼ਕਤੀ ਅਭਿਆਨ ਤਹਿਤ ਕੇਂਦਰੀ ਟੀਮ ਨੇ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

ਜਲ ਸ਼ਕਤੀ ਅਭਿਆਨ ਤਹਿਤ ਕੇਂਦਰੀ ਟੀਮ ਨੇ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

Latest News
ਫ਼ਰੀਦਕੋਟ, 31 ਅਕਤੂਬਰ : ਜਲ ਸ਼ਕਤੀ ਅਭਿਆਨ ਤਹਿਤ ਕੇਂਦਰੀ ਟੀਮ ਨੇ ਅੱਜ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਸਮੇਤ ਜਿਲ੍ਹੇ ਦੇ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਜਲ ਜੀਵਨ ਮਿਸ਼ਨ ਅਤੇ ਜਲ ਸ਼ਕਤੀ ਮਿਸ਼ਨ ਤਹਿਤ ਜ਼ਿਲ੍ਹੇ ਵਿੱਚ ਹੋ ਰਹੇ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਇਸ ਮੌਕੇ ਕੇਂਦਰੀ ਟੀਮ ਦੇ ਮੈਂਬਰ ਸ਼੍ਰੀ ਰੋਹਨ ਚੰਦ ਠਾਕੁਰ ਅਤੇ ਸ਼੍ਰੀ ਵਿਜੇ ਸਿੰਘ ਮੀਨਾ ਵੱਲੋਂ ਢਿੱਲਵਾਂ ਕਲਾਂ ਪਿੰਡ ਵਿੱਚ ਹੋਏ ਵਿਕਾਸ ਕਾਰਜਾਂ ‘ਤੇ ਸੰਤੁਸ਼ਟੀ ਪ੍ਰਗਟਾਈ ਗਈ। ਟੀਮ ਵੱਲੋਂ ਕਿਹਾ ਗਿਆ ਕਿ ਜ਼ਿਲ੍ਹੇ ਦੇ ਹੋਰ ਪਿੰਡਾਂ ਵਿੱਚ ਵੀ ਵਾਟਰ ਵਰਕਸ ਬਣਾਉਣ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇ, ਤਾਂ ਜੋ ਪੇਂਡੂ ਖੇਤਰਾਂ ਵਿੱਚ ਸਾਫ਼ ਪੀਣ ਵਾਲਾ ਪਾਣੀ ਨਿਰੰਤਰ ਉਪਲਬਧ ਰਹੇ। ਉਨ੍ਹਾਂ ਨੇ ਇਹ ਵੀ ਜ਼ੋਰ ਦਿੱਤਾ ਕਿ ਲੋਕਾਂ ਨੂੰ ਬਾਰਿਸ਼ ਵਾਲੇ ਪਾਣੀ ਨੂੰ ਇਕੱਠਾ ਕਰਕੇ ਵਰਤਣ ਤੇ ਜ਼ਮੀਨ ਵਿੱਚ ਰੀਚਾਰਜ ਕਰਨ ਲਈ ਜਾਗਰੂਕ ਕੀਤਾ ਜਾਵੇ, ਤਾਂ ਜੋ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਹੋਰ ਹੇਠਾਂ ਨਾ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਟੀਮ ਨੂੰ ਵਿਸ਼ਵਾਸ ਦਵਾਇਆ ਕਿ ਜ਼ਿਲ...