Shadow

Author: news editor

ਸੂਬੇ ਨੂੰ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਪੰਜਾਬ ਤੇ ਇਜ਼ਰਾਈਲ ਕਰਨਗੇ ਰਣਨੀਤਕ ਖੇਤਬਾੜੀ ਭਾਈਵਾਲੀ

ਸੂਬੇ ਨੂੰ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਪੰਜਾਬ ਤੇ ਇਜ਼ਰਾਈਲ ਕਰਨਗੇ ਰਣਨੀਤਕ ਖੇਤਬਾੜੀ ਭਾਈਵਾਲੀ

India News
ਚੰਡੀਗੜ੍ਹ, 22 ਦਸੰਬਰ: ਪੰਜਾਬ ਨੂੰ ਆਲਮੀ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਸੂਬਾ ਸਰਕਾਰ ਵੱਲੋਂ ਅਤਿ-ਆਧੁਨਿਕ ਖੇਤੀਬਾੜੀ ਤਕਨੀਕਾਂ ਅਪਨਾਉਣ ਵਾਸਤੇ ਇਜ਼ਰਾਈਲ ਨਾਲ ਰਣਨੀਤਕ ਭਾਈਵਾਲੀ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅੱਜ ਪੰਜਾਬ ਭਵਨ ਵਿਖੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਜ਼ਰਾਈਲ ਦੇ ਸਫ਼ਾਰਤਖ਼ਾਨੇ ਦੇ ਮੰਤਰੀ, ਡਿਪਟੀ ਮਿਸ਼ਨ ਹੈੱਡ ਸ੍ਰੀ ਫਾਰੇਸ ਸਾਏਬ ਨਾਲ ਉੱਚ-ਪੱਧਰੀ ਮੀਟਿੰਗ ਕੀਤੀ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਸਹਿਯੋਗ ਚਾਰ ਮੁੱਖ ਖੇਤਰਾਂ 'ਤੇ ਕੇਂਦਰਿਤ ਹੋਵੇਗਾ, ਜਿਨ੍ਹਾਂ ਵਿੱਚ ਇਜ਼ਰਾਈਲ ਨੂੰ ਅਨਾਜ ਬੀਜਾਂ ਦੀ ਬਰਾਮਦ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਅਤੇ ਇਜ਼ਰਾਈਲੀ ਸੰਸਥਾਵਾਂ ਦਰਮਿਆਨ ਅਕਾਦਮਿਕ ਆਦਾਨ-ਪ੍ਰਦਾਨ, ਸਿਟਰਸ ਫਲਾਂ ਦਾ ਲੈਣ-ਦੇਣ ਅਤੇ ਉੱਨਤ ਜਲ-ਪ੍ਰਬੰਧਨ ਤਕਨੀਕਾਂ ਨੂੰ ਅਪਣਾਉਣਾ ਸ਼ਾਮਲ ਹੈ। ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਵਿਚਾਰ-ਵਟਾਂਦਰੇ ਦੌਰਾਨ ਇਜ਼ਰਾਈਲ ਦੀ ਪ੍ਰਭਾਵੀ 'ਐਨ-ਡ੍ਰਿਪ' ਸਿੰਜਾਈ ਪ੍ਰਣਾਲੀ ਦੇ ਲਾਗੂਕਰਨ ‘ਤੇ ਵਿਸ਼ੇਸ਼ ਚਰਚਾ ਹੋਈ...
ਵਾਰ-ਵਾਰ ਹਾਰ ਤੋਂ ਬੌਖਲਾਏ ਕਾਂਗਰਸ ਅਤੇ ਅਕਾਲੀ ਦਲ ਦੇ ਪ੍ਰਧਾਨ ਝੂਠ ਅਤੇ ਬਹਾਨਿਆਂ ਦਾ ਸਹਾਰਾ ਲੈ ਰਹੇ ਹਨ: ਬਲਤੇਜ ਪੰਨੂ

ਵਾਰ-ਵਾਰ ਹਾਰ ਤੋਂ ਬੌਖਲਾਏ ਕਾਂਗਰਸ ਅਤੇ ਅਕਾਲੀ ਦਲ ਦੇ ਪ੍ਰਧਾਨ ਝੂਠ ਅਤੇ ਬਹਾਨਿਆਂ ਦਾ ਸਹਾਰਾ ਲੈ ਰਹੇ ਹਨ: ਬਲਤੇਜ ਪੰਨੂ

Politics
ਚੰਡੀਗੜ੍ਹ, 22 ਦਸੰਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਾਲ ਹੀ ਵਿੱਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸਬੰਧੀ ਲਗਾਏ ਗਏ ਬੇਬੁਨਿਆਦ ਦੋਸ਼ਾਂ ਦਾ ਖੰਡਨ ਕੀਤਾ ਹੈ। ਸੋਮਵਾਰ ਨੂੰ ਪਾਰਟੀ ਦਫ਼ਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕਿਹਾ ਕਿ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੋਵੇਂ ਹੀ ਕਈ ਹਲਕਿਆਂ ਵਿੱਚ ਉਮੀਦਵਾਰ ਖੜ੍ਹੇ ਕਰਨ ਵਿੱਚ ਨਾਕਾਮ ਰਹੇ ਹਨ ਅਤੇ ਹੁਣ 'ਆਪ' 'ਤੇ ਸੀਟਾਂ 'ਤੇ ਕਬਜ਼ਾ ਕਰਨ ਦੇ ਝੂਠੇ ਦੋਸ਼ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਨੇ ਚੋਣਾਂ ਦਾ ਬਾਈਕਾਟ ਇਸ ਲਈ ਕੀਤਾ ਕਿਉਂਕਿ ਉਸ ਨੂੰ ਉਮੀਦਵਾਰ ਨਹੀਂ ਮਿਲੇ, ਤਾਂ ਇਸ ਦੀ ਜ਼ਿੰਮੇਵਾਰੀ ਸਿਰਫ਼ ਕਾਂਗਰਸ ਦੀ ਹੈ। ਕਿਸੇ ਨੇ ਤਾਂ ਉਹ ਸੀਟਾਂ ਜਿੱਤਣੀਆਂ ਹੀ ਸਨ ਅਤੇ 'ਆਪ' ਕੋਲ ਹਰ ਜਗ੍ਹਾ ਉਮੀਦਵਾਰ ਮੌਜੂਦ ਸਨ। ਪੰਨੂ ਨੇ ਕਿਹਾ ਕਿ ਕਾਂਗਰਸ ਨੇ ਪਹਿਲਾਂ ਦੋਸ਼ ਲਾਇਆ ਸੀ ਕਿ ਦਬਾਅ ਹੇਠ ਨਾਮ...
1500 ਰਿਸ਼ਵਤ ਲੈਂਦਾ ਨਿੱਜੀ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

1500 ਰਿਸ਼ਵਤ ਲੈਂਦਾ ਨਿੱਜੀ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

News of Punjab
ਚੰਡੀਗੜ੍ਹ 22 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਫਰੀਦਕੋਟ ਵਿੱਚ ਪਟਵਾਰੀ ਪੂਜਾ ਯਾਦਵ ਦੇ ਅਧੀਨ ਕੰਮ ਕਰਦੇ ਸੁਖਵਿੰਦਰ ਸਿੰਘ ਨਿੱਜੀ ਵਿਅਕਤੀ ਨੂੰ 1500/- ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਫਰੀਦਕੋਟ ਦੇ ਭਾਨ ਸਿੰਘ ਕਲੋਨੀ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੋਸ਼ ਲਗਾਇਆ ਕਿ ਮੁਲਜ਼ਮ ਸੁਖਵਿੰਦਰ ਸਿੰਘ ਨੇ ਪਲਾਟ ਦਾ ਇੰਤਕਾਲ ਕਰਵਾਉਣ ਬਦਲੇ 2000/- ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਦੇ ਹੋਏ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ।  ਬੁਲਾਰੇ ਨੇ ਅੱਗੇ ਕਿਹਾ ਕਿ ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸੁਖਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹ...
ਸੂਬੇ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੂਬੇ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਸੰਗਰੂਰ, 22 ਦਸੰਬਰ : ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਗੱਲਬਾਤ ਦੀ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਇਸ ਕਦਮ ਦਾ ਉਦੇਸ਼ ਪਿੰਡਾਂ ਲਈ ਸ਼ਹਿਰਾਂ ਦੇ ਬਰਾਬਰ ਵਿਸ਼ਵ ਪੱਧਰੀ ਨਾਗਰਿਕ ਸਹੂਲਤਾਂ ਯਕੀਨੀ ਬਣਾਉਣਾ ਹੈ।ਤਾੜੀਆਂ ਦੀ ਗੂੰਜ ਵਿੱਚ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿੰਡਾਂ ਦਾ ਸੰਪੂਰਨ ਵਿਕਾਸ ਸਮੇਂ ਦੀ ਲੋੜ ਹੈ ਤਾਂ ਜੋ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਪਹਿਲਾਂ ਹੀ ਜਨਤਕ ਭਲਾਈ ਨੂੰ ਯਕੀਨੀ ਬਣਾਉਣ ਅਤੇ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਵਿਸ਼ਾਲ ਕਾਰਜ ਆਮ ਲੋਕਾਂ ਦੇ ਸਰਗਰਮ ਸਮਰਥਨ ਅਤੇ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਹੋ ਸਕਦਾ।ਲੋਕਾਂ ਨਾਲ ਭਾਵਨਾਤਮਕ ਸਾਂਝ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਅਤੇ ਉਨ੍ਹਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਰਾਜ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਯਮਤ ਤ...