ਮੁੱਖ ਮੰਤਰੀ ਮਾਨ ਕੇਂਦਰ ਦੀ VB-G RAM G ਸਕੀਮ ‘ਤੇ ਭੜਕੇ, ਮਨਰੇਗਾ ਵਿੱਚ ਬਦਲਾਅ ਨੂੰ ਦੱਸਿਆ ਗਰੀਬ ਵਿਰੋਧੀ ਸਾਜ਼ਿਸ਼
ਚੰਡੀਗੜ੍ਹ, 22 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਵੱਲੋਂ ਮਨਰੇਗਾ ਦੀ ਥਾਂ ਵੀਬੀ-ਜੀ ਰੈਮ ਜੀ (ਵਿਕਾਸ ਭਾਰਤ ਗਾਰੰਟੀ ਫਾਰ ਇੰਪਲਾਇਮੈਂਟ ਐਂਡ ਲਾਈਵਲੀਹੁੱਡ ਮਿਸ਼ਨ ਰੂਰਲ) ਸਕੀਮ ਲਿਆਉਣ ਦੇ ਫੈਸਲੇ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ। ਇਸਨੂੰ ਗਰੀਬਾਂ ਦੀ ਰੋਜ਼ੀ-ਰੋਟੀ 'ਤੇ ਸਿੱਧਾ ਹਮਲਾ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਸਰਕਾਰ ਮਹਾਤਮਾ ਗਾਂਧੀ ਦਾ ਨਾਮ ਹਟਾਉਣ ਅਤੇ ਇਸ ਯੋਜਨਾ ਦੀ ਭਾਵਨਾ ਨੂੰ ਤਬਾਹ ਕਰਨ 'ਤੇ ਤੁਲੀ ਹੋਈ ਹੈ। ਮਾਨ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਇਸ ਮੁੱਦੇ 'ਤੇ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨ ਲਈ ਜਨਵਰੀ ਦੇ ਦੂਜੇ ਹਫ਼ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ। ਇਹ ਫੈਸਲਾ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਚੋਟੀ ਦੇ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਲਿਆ ਗਿਆ।
ਮੰਗਲਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ, "ਕੇਂਦਰ ਦੀ ਭਾਜਪਾ ਸਰਕਾਰ ਰੇਲਵੇ ਸਟੇਸ਼ਨਾਂ ਅਤੇ ਸ਼ਹਿਰ...
