Shadow

Politics

ਸਿੱਖਾਂਵਾਲਾ ਕ੍ਰਿਕਟ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਵਿੱਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ, ਕਲੱਬ ਨੂੰ 2 ਲੱਖ ਰੁਪਏ ਦਾ ਸੈਕਸ਼ਨ ਲੈਟਰ ਜਾਰੀ

ਸਿੱਖਾਂਵਾਲਾ ਕ੍ਰਿਕਟ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਵਿੱਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ, ਕਲੱਬ ਨੂੰ 2 ਲੱਖ ਰੁਪਏ ਦਾ ਸੈਕਸ਼ਨ ਲੈਟਰ ਜਾਰੀ

Politics
ਕੋਟਕਪੂਰਾ, 22 ਦਸੰਬਰ : ਕੋਟਕਪੂਰਾ ਦੇ ਨੇੜਲੇ ਪਿੰਡ ਸਿੱਖਾਂਵਾਲਾ ਵਿਖੇ ਆਜ਼ਾਦ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਵੱਲੋਂ ਨਗਰ ਨਿਵਾਸੀਆਂ ਅਤੇ ਐਨਆਰਆਈ ਵੀਰਾਂ ਦੇ ਸਹਿਯੋਗ ਨਾਲ 15ਵਾਂ ਕਾਸਕੋ ਕ੍ਰਿਕਟ ਟੂਰਨਾਮੈਂਟ ਮਿਤੀ 18 ਦਸੰਬਰ ਤੋਂ 21 ਦਸੰਬਰ 2025 ਤੱਕ ਖੇਡ ਗਰਾਊਂਡ ਪਿੰਡ ਸਿੱਖਾਂਵਾਲਾ ਵਿੱਚ ਆਯੋਜਿਤ ਕੀਤਾ ਗਿਆ। ਟੂਰਨਾਮੈਂਟ ਦੇ ਆਖਰੀ ਦਿਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਨੌਜਵਾਨਾਂ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਸਮਾਜ ਦੀ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਤੰਦਰੁਸਤ ਨੌਜਵਾਨ ਹੀ ਦੇਸ਼ ਦੀ ਅਸਲੀ ਤਾਕਤ ਹੁੰਦੇ ਹਨ। ਸਪੀਕਰ ਸ. ਸੰਧਵਾਂ ਵੱਲੋਂ ਇਸ ਮੌਕੇ ਆਜ਼ਾਦ ਸਪੋਰਟਸ ਐਂਡ ਵੈਲਫੇਅਰ ਕਲੱਬ, ਸਿੱਖਾਂਵਾਲਾ ਨੂੰ ਖੇਡ ਗਰਾਊਂਡ ਨਾਲ ਸੰਬੰਧਿਤ ਵਿਕਾਸ ਕਾਰਜਾਂ ਲਈ ਦੋ ਲੱਖ ਰੁਪਏ ਦਾ ਸੈਕਸ਼ਨ ਲੈਟਰ ਜਾਰੀ ਕੀਤਾ ਗਿਆ ਅਤੇ ਭਰੋਸਾ ਦਿਵਾਇਆ ਗਿ...
ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਵੱਲੋਂ ਇਜ਼ਰਾਇਲੀ ਡਿਪਲੋਮੈਟ ਨਾਲ ਮੁਲਾਕਾਤ

ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਵੱਲੋਂ ਇਜ਼ਰਾਇਲੀ ਡਿਪਲੋਮੈਟ ਨਾਲ ਮੁਲਾਕਾਤ

Politics
ਚੰਡੀਗੜ੍ਹ, 22 ਦਸੰਬਰ:ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਇਜ਼ਰਾਈਲ ਦੇ ਮੰਤਰੀ ਅਤੇ ਇਜ਼ਰਾਇਲੀ ਦੂਤਾਵਾਸ ਵਿਖੇ ਮਿਸ਼ਨ ਡਿਪਟੀ ਹੈੱਡ ਸ੍ਰੀ ਫਾਰੇਸ ਸਾਏਬ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਪਾਣੀ ਦੀ ਸੰਭਾਲ ਅਤੇ ਸੀਵਰੇਜ ਦੇ ਪਾਣੀ ਦੀ ਮੁੜ ਵਰਤੋਂ ਵਾਲੇ ਖੇਤਰਾਂ ਖ਼ਾਸਕਰ ਰਾਜ ਦੇ ਸ਼ਹਿਰੀ ਖੇਤਰਾਂ ਵਿੱਚ ਵਰਤੋਂ ਲਈ ਉੱਨਤ ਇਜ਼ਰਾਈਲੀ ਤਕਨੀਕਾਂ ਨੂੰ ਅਪਣਾਉਣ 'ਤੇ ਵਿਸਤ੍ਰਿਤ ਚਰਚਾ ਕੀਤੀ ਗਈ। ਕੈਬਨਿਟ ਮੰਤਰੀ ਨੇ ਕਿਹਾ ਕਿ ਤੇਜ਼ੀ ਨਾਲ ਹੋ ਰਹੇ ਸ਼ਹਿਰੀਕਰਨ ਅਤੇ ਨਾਗਰਿਕ ਸੇਵਾਵਾਂ ਦੀ ਵੱਧ ਰਹੀ ਮੰਗ ਦੇ ਮੱਦੇਨਜ਼ਰ ਟਿਕਾਊ ਪਾਣੀ ਪ੍ਰਬੰਧਨ ਅਤੇ ਸੋਧੇ ਹੋਏ ਗੰਦੇ ਪਾਣੀ ਦੀ ਕੁਸ਼ਲ ਢੰਗ ਨਾਲ ਮੁੜ ਵਰਤੋਂ ਸੂਬਾ ਸਰਕਾਰ ਦੀਆਂ ਮੁੱਖ ਤਰਜੀਹਾਂ ਹਨ। ਸ੍ਰੀ ਫਾਰੇਸ ਸਾਏਬ ਨੇ ਪਾਣੀ ਦੀ ਕੁਸ਼ਲਤਾ, ਟਰੀਟਡ ਸੀਵਰੇਜ ਦੀ ਮੁੜ ਵਰਤੋਂ ਅਤੇ ਆਧੁਨਿਕ ਸ਼ਹਿਰੀ ਬੁਨਿਆਦੀ ਢਾਂਚੇ ਦੇ ਹੱਲਾਂ ਵਿੱਚ ਇਜ਼ਰਾਈਲ ਦੇ ਵਿਸ਼ਵ-ਪੱਧਰੀ ਮਾਨਤਾ ਪ੍ਰਾਪਤ ਅਭਿਆਸਾਂ ਬਾਰੇ ਵਿਚਾਰ ਸਾਂਝੇ ਕੀਤੇ। ਦੋਵਾਂ ਧਿਰਾਂ ਨੇ ...
ਵਾਰ-ਵਾਰ ਹਾਰ ਤੋਂ ਬੌਖਲਾਏ ਕਾਂਗਰਸ ਅਤੇ ਅਕਾਲੀ ਦਲ ਦੇ ਪ੍ਰਧਾਨ ਝੂਠ ਅਤੇ ਬਹਾਨਿਆਂ ਦਾ ਸਹਾਰਾ ਲੈ ਰਹੇ ਹਨ: ਬਲਤੇਜ ਪੰਨੂ

ਵਾਰ-ਵਾਰ ਹਾਰ ਤੋਂ ਬੌਖਲਾਏ ਕਾਂਗਰਸ ਅਤੇ ਅਕਾਲੀ ਦਲ ਦੇ ਪ੍ਰਧਾਨ ਝੂਠ ਅਤੇ ਬਹਾਨਿਆਂ ਦਾ ਸਹਾਰਾ ਲੈ ਰਹੇ ਹਨ: ਬਲਤੇਜ ਪੰਨੂ

Politics
ਚੰਡੀਗੜ੍ਹ, 22 ਦਸੰਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਾਲ ਹੀ ਵਿੱਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸਬੰਧੀ ਲਗਾਏ ਗਏ ਬੇਬੁਨਿਆਦ ਦੋਸ਼ਾਂ ਦਾ ਖੰਡਨ ਕੀਤਾ ਹੈ। ਸੋਮਵਾਰ ਨੂੰ ਪਾਰਟੀ ਦਫ਼ਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕਿਹਾ ਕਿ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੋਵੇਂ ਹੀ ਕਈ ਹਲਕਿਆਂ ਵਿੱਚ ਉਮੀਦਵਾਰ ਖੜ੍ਹੇ ਕਰਨ ਵਿੱਚ ਨਾਕਾਮ ਰਹੇ ਹਨ ਅਤੇ ਹੁਣ 'ਆਪ' 'ਤੇ ਸੀਟਾਂ 'ਤੇ ਕਬਜ਼ਾ ਕਰਨ ਦੇ ਝੂਠੇ ਦੋਸ਼ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਨੇ ਚੋਣਾਂ ਦਾ ਬਾਈਕਾਟ ਇਸ ਲਈ ਕੀਤਾ ਕਿਉਂਕਿ ਉਸ ਨੂੰ ਉਮੀਦਵਾਰ ਨਹੀਂ ਮਿਲੇ, ਤਾਂ ਇਸ ਦੀ ਜ਼ਿੰਮੇਵਾਰੀ ਸਿਰਫ਼ ਕਾਂਗਰਸ ਦੀ ਹੈ। ਕਿਸੇ ਨੇ ਤਾਂ ਉਹ ਸੀਟਾਂ ਜਿੱਤਣੀਆਂ ਹੀ ਸਨ ਅਤੇ 'ਆਪ' ਕੋਲ ਹਰ ਜਗ੍ਹਾ ਉਮੀਦਵਾਰ ਮੌਜੂਦ ਸਨ। ਪੰਨੂ ਨੇ ਕਿਹਾ ਕਿ ਕਾਂਗਰਸ ਨੇ ਪਹਿਲਾਂ ਦੋਸ਼ ਲਾਇਆ ਸੀ ਕਿ ਦਬਾਅ ਹੇਠ ਨਾਮ...